ਛੱਪੜ ਦੀ ਸਫ਼ਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚਕਾਰ ਹੋਈ ਖੂਨੀ ਝੜਪ - AAP vs BJP - AAP VS BJP
🎬 Watch Now: Feature Video
Published : Aug 30, 2024, 10:54 PM IST
ਅੰਮ੍ਰਿਤਸਰ ਦੇ ਜੰਡਿਆਲਾ ਇਲਾਕੇ 'ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਭਾਜਪਾ ਵਰਕਰ ਦੇ ਵਿਚਕਾਰ ਖੂਨੀ ਝੜਪ ਹੋ ਗਈ। ਭਾਜਪਾ ਆਗੂ ਸ਼ਵੇਤ ਮਲਿਕ ਆਪਣੇ ਵਰਕਰ ਦਾ ਹਾਲ ਚਾਲ ਜਾਣਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਪੁੱਜੇ ਹਨ। ਭਾਜਪਾ ਵਰਕਰ ਨੇ ਦੱਸਿਆ ਕਿ ਉਸ ਦਾ ਲੜਕਾ ਪਿੰਡ 'ਚ ਛੱਪੜ ਦੀ ਸਫਾਈ ਕਰ ਰਿਹਾ ਸੀ, ਇਸੇ ਦੌਰਾਨ ਪਿੰਡ ਦਾ ਸਾਬਕਾ ਸਰਪੰਚ ਕੁਝ ਅਣਪਛਾਤੇ ਲੋਕਾਂ ਨਾਲ ਆਇਆ ਅਤੇ ਮੇਰੇ ਲੜਕੇ 'ਤੇ ਹਮਲਾ ਕਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਗੁੰਡਾਰਾਜ ਚੱਲ ਰਿਹਾ ਹੈ। ਸ਼ਰੇਆਮ ਕਤਲੋ ਗਾਰਤ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ, ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖ ਰਿਹਾ ਹੈ।