'ਦੁਕਾਨਦਾਰਾਂ ਦੇ ਖਿਲਾਫ਼ ਕੀਤੀ ਜਾਵੇਗੀ FIR ਦਰਜ, ਰੋਕ ਰੱਖੇ ਨੇ ਸਰਕਾਰੀ ਰਸਤੇ' - AMRITSAR NEWS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/11-02-2025/640-480-23521296-thumbnail-16x9-kjk.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Feb 11, 2025, 6:16 PM IST
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਅਤੇ ਕਾਰਪੋਰੇਸ਼ਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਰੀਟੇਜ਼ ਸਟ੍ਰੀਟ ਦੇ ਵਿੱਚ ਦੁਕਾਨਾਂ ਦੇ ਬਾਹਰ ਸਮਾਨ ਲਗਾਉਣ ਵਾਲਿਆਂ ਦੇ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਦੁਕਾਨਦਾਰਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਸ੍ਰੀ ਹਰਿਮੰਦਰ ਸਾਹਿਬ ਦੇ ਹੈਰੀਟੇਜ਼ ਸਟ੍ਰੀਟ ਦੇ ਵਿੱਚ ਦੁਕਾਨਾਂ ਦੇ ਬਾਹਰ ਸਮਾਨ ਲਗਾਇਆ ਗਿਆ, ਉਸ ਉਪਰ ਅੰਮ੍ਰਿਤਸਰ ਪੁਲਿਸ ਨੇ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਦੁਕਾਨਾਂ ਦੇ ਬਾਹਰੋਂ ਸਮਾਨ ਹਟਵਾਇਆ ਹੈ। ਉਨ੍ਹਾਂ ਕਿਹਾ ਕਿ ਲਗਾਤਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਬਣੇ ਰਸਤੇ 'ਤੇ ਕਬਜ਼ਾ ਕਰ ਰੱਖਿਆ ਹੈ। ਜਿਸ ਦੇ ਚੱਲਦੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇ ਦੁਕਾਨਦਾਰਾਂ ਨੇ ਹੁਣ ਵੀ ਕਬਜ਼ੇ ਨਾ ਛੱਡੇ ਤਾਂ ਪੁਲਿਸ ਕਾਰਵਾਈ ਕੀਤੀ ਜਾਵੇਗੀ।