ਚੋਣਾਂ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਕੱਢਿਆ ਗਿਆ ਫਲੈਗ ਮਾਰਚ - Flag march - FLAG MARCH
🎬 Watch Now: Feature Video
Published : May 22, 2024, 7:53 PM IST
ਫਤਿਹਗੜ੍ਹ ਸਾਹਿਬ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਗਰੇਵਾਲ ਅਤੇ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਕੇਂਦਰੀ ਸੁਰੱਖਿਆ ਬਲ ਦੇ ਕਰਮਚਾਰੀ ਵੀ ਮੌਜੂਦ ਸਨ। ਇਸ ਮੌਕੇ ਹੋ ਗਿਆ। ਜਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਇਹ ਫਲੈਗ ਮਾਰਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ’ਚ ਸੁਰੱਖਿਅਤ ਹੋਣ ਦੀ ਭਾਵਨਾ ਯਕੀਨੀ ਬਣਾਉਣ ਦੇ ਮੰਤਵ ਨਾਲ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਢੰਗ ਨਾਲ ਲੋਕ ਸਭਾ ਚੋਣਾਂ ਦਾ ਕੰਮ ਨੇਪਰੇ ਚੜ੍ਹਨ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਵਿਅਕਤੀ ਨੂੰ ਇਲਾਕੇ ’ਚ ਅਮਨ ਸ਼ਾਂਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।