ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਮਾਨ 'ਤੇ ਸਾਧੇ ਨਿਸ਼ਾਨੇ, ਕਿਹਾ 'ਡ੍ਰਾਮੇਬਾਜ਼' - Harsimrat Kaur Badal target cm mann
🎬 Watch Now: Feature Video
Published : Mar 8, 2024, 11:02 AM IST
ਮਾਨਸਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇੱਕ ਵਾਰ ਫਿਰ ਤੋਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ ਤੇ 'ਆਪ' ਦੀ ਸਰਕਾਰ ਨੂੰ ਹਰ ਫਰੰਟ 'ਤੇ ਫੇਲ ਦੱਸਿਆ ਹੈ। ਦਰਅਸਲ ਸਾਬਕਾ ਕੇਂਦਰੀ ਮੰਤਰੀ ਬੀਤੇ ਦਿਨੀਂ ਮਾਨਸਾ ਪਹੁੰਚੇ ਸਨ ਜਿਥੇ ਉਹਨਾਂ ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿੱਚ ਜੋ ਮੁੱਖ ਮੰਤਰੀ ਡਰਾਮੇਬਾਜ਼ੀ ਕਰ ਰਹੇ ਹਨ, ਇਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਪੰਜਾਬ ਦੇ ਲਈ ਮੁੱਖ ਮੰਤਰੀ ਕਿੰਨੇ ਗੰਭੀਰ ਹਨ। ਮੁੱਖ ਮੰਤਰੀ ਮਾਨ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਛੱਡ ਕੇ ਸਿਰਫ ਨੌਟੰਕੀਬਾਜ਼ੀ ਹੀ ਕਰ ਰਹੇ ਹਨ। ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਬਾਹਰਲੇ ਦੇਸ਼ ਦੇ ਲੋਕ ਪੰਜਾਬ ਦੇ ਵਿੱਚ ਕੰਮ ਕਰਨ ਲਈ ਆਉਣਗੇ,ਪਰ ਪੰਜਾਬ ਦੇ ਨੌਜਵਾਨ ਇਥੋਂ ਦਾ ਮਾਹੌਲ ਠੀਕ ਨਾ ਹੋਣ ਕਾਰਨ ਅਤੇ ਨੌਕਰੀਆਂ ਨਾ ਮਿਲਣ ਕਾਰਨ ਬਾਹਰ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਨੌਜਵਾਨ ਜੋ ਆਪਣੇ ਰੁਜ਼ਗਾਰ ਦੇ ਲਈ ਰੂਸ ਗਏ ਸੀ ਉਹਨਾਂ ਨੂੰ ਜੰਗ ਵਿੱਚ ਧੱਕ ਦਿੱਤਾ ਹੈ ਜੋ ਕਿ ਸੋਸ਼ਲ ਮੀਡੀਆ 'ਤੇ ਖੁਦ ਉਹਨਾਂ ਨੇ ਆਪਣੇ ਆਪ ਨੂੰ ਬਚਾਉਣ ਦੇ ਲਈ ਫਰਿਆਦ ਕੀਤੀ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ।