ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਈ ਚਿੰਤਾ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ - JAGJIT SINGH DALLEWAL FAST TO DEATH
🎬 Watch Now: Feature Video
Published : Dec 11, 2024, 4:34 PM IST
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜੋ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਲਗਭਗ ਦੋ ਹਫ਼ਤਿਆਂ ਤੋਂ ਖਨੌਰੀ ਬਾਰਡਰ ਉੱਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਉੱਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਸ੍ਰੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਉਹਨਾਂ ਦੀ ਸਿਹਤ ਬੇਹੱਦ ਜ਼ਰੂਰੀ ਹੈ। ਪੰਜਾਬ ਅਤੇ ਭਾਰਤ ਸਰਕਾਰ ਨੂੰ ਜਲਦ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ, ਕਿਸਾਨੀ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਜਿਸ ਤਰ੍ਹਾਂ ਉਹ ਲਗਾਤਾਰ ਮਰਨ ਵਰਤ ਉੱਤੇ ਬੈਠੇ ਹਨ ਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ। ਸਰਕਾਰਾਂ ਨੂੰ ਜਲਦ ਤੋਂ ਜਲਦ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਇਨਸਾਨ ਦੀ ਜ਼ਿੰਦਗੀ ਖਤਰੇ ਵਿੱਚ ਨਾ ਪਵੇ।