ਹੁਸ਼ਿਆਰਪੁਰ 'ਚ ਵਿਜੈ ਇੰਦਰ ਸਿੰਗਲਾ ਦੇ ਹੱਕ 'ਚ ਉਤਰੇ ਗੋਲਡੀ ਸਮਰਥਕ, ਭਾਰੀ ਇੱਕਠ ਨਾ ਵਧਾਇਆ ਹੌਂਸਲਾ - Lok sabha election - LOK SABHA ELECTION
🎬 Watch Now: Feature Video
Published : May 27, 2024, 5:38 PM IST
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ ਅੱਜ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਪਿੰਡ ਗੜ੍ਹੀ ਮਨਸੋਵਾਲ ਵਿਖੇ ਅਪਣੀ ਰਿਹਾਇਸ਼ ਵਿਖੇ ਇੱਕ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਲਵ ਕੁਮਾਰ ਗੋਲਡੀ ਦੇ ਸਮਰਥਕਾਂ ਨੇ ਲਵ ਕੁਮਾਰ ਗੋਲਡੀ ਤੇ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਨਾਰੇਬਾਜੀ ਕਰਦਿਆਂ ਕਿਹਾ ਕਿ ਉਹ ਵਿਜੈ ਇੰਦਰ ਸਿੰਗਲਾ ਨੂੰ ਭਾਰੀ ਅੰਤਰ ਨਾਲ ਜਿੱਤਾ ਕੇ ਲੋਕ ਸਭਾ ਵਿੱਚ ਭੇਜਣਗੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਅਤੇ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੀਜੇਪੀ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੇ ਨਾਲ-ਨਾਲ ਅਗਨੀਵੀਰ ਯੋਜਨਾ ਅਤੇ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ। ਜਿਸਨੂੰ ਰੋਕਣ ਲਈ ਅਤੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦਾ ਸਮੁੱਚੀ ਵਿਕਾਸ ਕਰਵਾਉਣ ਲਈ ਲੋਕ ਉਨ੍ਹਾਂ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ, ਮਾਈਨਿੰਗ ਅਤੇ ਲੁਟਖੋਹਾਂ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ।ਜਿਸ ਕਰਕੇ ਲੋਕ ਬਦਲਾਅ ਚਾਹੁੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਹਾਜਰ ਸਨ।