ਬੇਅਦਬੀ ਦੇ ਨਾਮ 'ਤੇ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਸਿਆਸੀ ਵਿਰੋਧੀ: ਹਰਸਿਮਰਤ ਬਾਦਲ
🎬 Watch Now: Feature Video
Published : Mar 19, 2024, 7:19 PM IST
ਮਾਨਸਾ: ਬਠਿੰਡਾ ਤੋਂ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸਰਦੂਲਗੜ੍ਹ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਨੋਂ ਹੀ ਇੱਕ-ਮਿਕ ਹਨ ਅਤੇ ਪਹਿਲਾਂ ਇਨ੍ਹਾਂ ਨੇ ਦਿੱਲੀ ਵਿੱਚ ਮਿਲ ਕੇ ਸਰਕਾਰ ਬਣਾਈ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਘਰਾਂ ਦੇ ਨੌਜਵਾਨਾਂ ਨੂੰ ਟਿਕਟਾਂ ਦੇਣ ਦਾ ਦਾਅਵਾ ਕਰਦੇ ਸੀ ਪਰ ਅੱਜ ਆਪਣੇ ਹੀ ਮੰਤਰੀਆਂ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦਾ ਪਾਠ ਪੜਾ ਕੇ ਸੱਤਾਂ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਇਮਾਨਦਾਰ ਨਹੀਂ ਬਲਕਿ ਬੇਈਮਾਨ ਪਾਰਟੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾ ਰਹੇ ਤੇ ਹੁਣ ਟਿਕਟਾਂ ਵਾਪਸ ਲੈਣ ਦੀ ਚਰਚਾ ਕਰਕੇ ਕਾਂਗਰਸੀਆਂ ਨੂੰ ਜਿਤਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨਾਂ ਬੇਅਦਬੀ ਦੇ ਮਾਮਲੇ 'ਤੇ ਬੋਲਦੇ ਹੋਏ ਕਿਹਾ ਕਿ ਇਹ ਦੋਨੋਂ ਹੀ ਪਾਰਟੀਆਂ ਝੂਠਾ ਪ੍ਰਚਾਰ ਕਰਕੇ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਦਾ ਜੋ ਵਾਅਦਾ ਕੀਤਾ ਸੀ ਪਰ ਅੱਜ ਬੇਅਦਬੀ ਦੇ ਕੇਸਾਂ ਨੂੰ ਕਮਜ਼ੋਰ ਕਰਕੇ ਪੰਜਾਬ ਤੋਂ ਬਾਹਰ ਟਰਾਂਸਫਰ ਕਰ ਦਿੱਤਾ ਗਿਆ ਹੈ।