ਕਿਸਾਨਾਂ 'ਤੇ ਗੋਲੀਆਂ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨ ਕਰਨਾ ਸਰਕਾਰ ਦਾ ਬੇਹਦ ਨਿੰਦਣਯੋਗ ਫੈਸਲਾ: ਡੱਲੇਵਾਲ - Kissan Meeting - KISSAN MEETING
🎬 Watch Now: Feature Video
Published : Jul 20, 2024, 3:23 PM IST
ਸ੍ਰੀ ਫ਼ਤਹਿਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਵਿਚਾਰ ਚਰਚਾ ਤੇ ਗੱਲਬਾਤ ਕੀਤੀ ਗਈ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ 'ਤੇ ਗੋਲੀਆਂ ਚਲਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨ ਕਰਨਾ ਸਰਕਾਰ ਦਾ ਬੇਹਦ ਨਿੰਦਣਯੋਗ ਫੈਸਲਾ ਹੈ, ਜਿਸ ਦਾ ਉਹ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਨੌਜਵਾਨ ਕਿਸਾਨ ਨਵਦੀਪ ਜਲਵੇੜਾ 'ਤੇ ਹੋਏ ਤਸ਼ੱਦਦ 'ਤੇ ਬੋਲਦਿਆਂ ਡੱਲੇਵਾਲ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਰਣਨੀਤੀ ਤਿਆਰ ਕੀਤੀ ਗਈ ਹੈ ਕਿਉਂਕਿ ਉਹਨਾਂ ਨੂੰ ਪਹਿਲਾਂ ਦੱਸਿਆ ਹੀ ਨਹੀਂ ਜਾ ਰਿਹਾ ਸੀ ਕਿ ਨਵਦੀਪ 'ਤੇ ਕੋਈ ਤਸ਼ੱਦਦ ਹੋ ਰਿਹਾ ਹੈ ਜਾਂ ਨਹੀਂ। ਪਰ ਹੁਣ ਜਦੋਂ ਗੱਲ ਸਾਹਮਣੇ ਆਈ ਹੈ ਤਾਂ ਉਹ ਅੰਬਾਲਾ ਦੇ ਐਸਪੀ ਦੇ ਦਫਤਰ ਦਾ ਘਿਰਾਓ ਜ਼ਰੂਰ ਕਰਨਗੇ। ਉੱਥੇ ਹੀ ਪਾਣੀ ਦੇ ਮੁੱਦੇ 'ਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸਾਰਾ ਪ੍ਰੋਜੈਕਟ ਬਣ ਚੁੱਕਿਆ ਹੈ, ਪੰਜਾਬ ਦੇ ਮੁੱਖ ਮੰਤਰੀ ਨੂੰ ਉਸ 'ਤੇ ਧਿਆਨ ਦੇ ਕੇ ਕੰਮ ਕਰਨ ਦੀ ਜ਼ਰੂਰਤ ਹੈ ਨਾ ਕਿ ਬਿਆਨਬਾਜੀ ਕਰਨੀ ਚਾਹੀਦੀ।