ਨਹਿਰ ਵਿੱਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ, ਕਿਸਾਨ ਪ੍ਰੇਸ਼ਾਨ ਤੇ ਪ੍ਰਸ਼ਾਸਨ ਸੁਸਤ - breach in canal in Tarn Taran
🎬 Watch Now: Feature Video
ਤਰਨ ਤਾਰਨ ਪੱਟੀ ਰੋਡ 'ਤੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਇਸ ਕਰਕੇ ਕੀਤਾ ਜਾ ਰਿਹਾ ਹੈ ਕਿ ਨਹਿਰ 'ਚ ਪਾੜ ਪੈਣ ਨਾਲ ਸੈਂਕੜੇ ਏਕੜ ਝੋਨੇ ਦੀ ਲਗਾਈ ਫ਼ਸਲ ਪਾਣੀ ਦੀ ਭੇਟ ਚੜ੍ਹ ਗਈ ਹੈ। ਇਸ ਮੌਕੇ ਪੀੜਤ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਮਹੀਨੇ 'ਚ ਦੂਜੀ ਵਾਰ ਇਹ ਨਹਿਰ ਟੁੱਟ ਚੁਕੀ ਹੈ ਅਤੇ ਪ੍ਰਸ਼ਾਸ਼ਨ ਦੀ ਅਣਗਿਹਲੀ ਨਾਲ ਬਾਰ-ਬਾਰ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਕਰੀਬ 200 ਏਕੜ ਝੋਨੇ ਦੀ ਫ਼ਸਲ ਅਤੇ ਪਨੀਰੀ ਸਮੇਤ ਪਸ਼ੂਆਂ ਦ ਚਾਰ ਪਾਣੀ 'ਚ ਡੁੱਬ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਲਗਾਤਾਰ ਨਹਿਰ ਵੱਲੋਂ ਕੀਤੇ ਜਾ ਰਹੇ ਕਿਸਾਨਾਂ ਦੇ ਨੁਕਸਾਨ ਨਾਲ ਕਿਸਾਨਾਂ ਨੂੰ ਭਾਰੀ ਕਰਜ਼ੇ ਦੇ ਬੋਝ ਦਾ ਸਾਹਮਣੇ ਕਰਨਾ ਪਵੇਗਾ। ਉਧਰ ਮੌਕੇ 'ਤੇ ਲੋਕਾਂ ਦਾ ਪਤਾ ਲੈਣ ਪਹੁੰਚੇ ਕਾਂਗਰਸ ਦੇ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵੀ ਪ੍ਰਸ਼ਾਸਨ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਲਗਾਤਾਰ ਇਹ ਨਹਿਰ ਦੂਜੀ ਵਾਰ ਟੁੱਟ ਚੁੱਕੀ ਹੈ, ਪਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਥੇ ਹੀ ਨਹਿਰੀ ਵਿਭਾਗ ਦੇ ਇੰਜੀਨੀਅਰ ਨੇ ਦੱਸਿਆ ਕਿ ਜਾਨਵਰਾਂ ਵੱਲੋਂ ਇਹ ਨਹਿਰ ਦਾ ਬੈੱਡ ਕਮਜ਼ੋਰ ਕੀਤਾ ਗਿਆ ਹੈ, ਜਿਸ ਕਾਰਨ ਪਾਣੀ ਆਉਣ ਕਾਰਨ ਹਰ ਵਾਰ ਇਸ ਦਾ ਬੰਨ੍ਹ ਟੁੱਟ ਰਿਹਾ ਹੈ। ਉਹਨਾਂ ਕਿਹਾ ਕਿ ਜਲਦੀ ਹੀ ਇਸ ਬੰਨ੍ਹ ਨੂੰ ਮਜਬੂਤ ਕੀਤਾ ਜਾਵੇਗਾ।