ਪਤਨੀ ਨਾਲ ਕਲੇਸ਼ ਤੋਂ ਬਾਅਦ ਪਤੀ ਨੇ ਚੁੱਕਿਆ ਖੌਫਨਾਕ ਕਦਮ, ਘਰ 'ਚ ਵਿਸ਼ੇ ਸੱਥਰ - Suicide In Amritsar

🎬 Watch Now: Feature Video

thumbnail

By ETV Bharat Punjabi Team

Published : Sep 24, 2024, 11:25 AM IST

ਅੰਮ੍ਰਿਤਸਰ ਦੇ ਲੁਹਾਰਕਾ ਰੋਡ 'ਤੇ ਇੱਕ 40 ਸਾਲਾਂ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚੱਲਦੇ ਵਿਅਕਤੀ ਨੇ ਇਹ ਕਦਮ ਚੁੱਕਿਆ ਹੈ। ਮ੍ਰਿਤਕ ਦੇ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਆਪਣੀ ਪਤਨੀ ਨਾਲ ਝਗੜਾ ਰਹਿੰਦਾ ਸੀ ਜਿਸ ਕਾਰਨ ਉਸ ਨੇ ਆਪਣੀ ਜਾਨ ਦੇ ਦਿੱਤੀ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੇ ਬੇਟੇ ਦਾ ਆਪਣੀ ਘਰਵਾਲੀ ਦੇ ਨਾਲ ਝਗੜਾ ਚੱਲ ਰਿਹਾ ਸੀ। ਅਕਸਰ ਹੀ ਉਸ ਦੀ ਘਰਵਾਲੀ ਉਸ ਨਾਲ ਲੜਾਈ ਝਗੜਾ ਕਰਦੀ ਸੀ ਤੇ ਆਪਣੇ ਭਰਾਵਾਂ ਨੂੰ ਬੁਲਾ ਕੇ ਮਾੜਾ ਮੰਦਾ ਬੋਲਦੀ ਸੀ, ਜਿਸ ਦੇ ਚੱਲਦੇ ਉਹ ਦੋ ਦਿਨ ਪਹਿਲਾਂ ਲੜਾਈ ਝਗੜਾ ਕਰਕੇ ਆਪਣੇ ਪੇਕੇ ਚਲੇ ਗਈ ਤੇ ਬੱਚੇ ਵੀ ਨਾਲ ਲੈ ਗਈ। ਜਿਸ ਦੇ ਚੱਲਦੇ ਨੌਜਵਾਨ ਨੇ ਦੁਖੀ ਹੋ ਕੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਰਾਜਨ ਜਿਸ ਦੀ ਉਮਰ 40 ਸਾਲ ਦੇ ਕਰੀਬ ਹੈ, ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.