ਹਾਈਕੋਰਟ ਤੋਂ ਬਹਾਲੀ ਮਗਰੋਂ ਪਰਿਵਾਰ ਨਾਲ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਏ IG ਪਰਮਰਾਜ ਉਮਰਾਨੰਗਲ - IG Paramraj Umranangal
🎬 Watch Now: Feature Video
Published : Feb 3, 2024, 8:54 PM IST
ਅੰਮ੍ਰਿਤਸਰ: ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਕੇ ਵੱਡੀ ਰਾਹਤ ਦਿੱਤੀ ਗਈ। ਜਿਸ ਤੋਂ ਬਾਅਦ ਉਹ ਸ਼ੁਕਰਾਨੇ ਵਜੋਂ ਗੁਰੂ ਨਗਰੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕਿਰਪਾ ਸਦਕਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੇਰੇ ਕੇਸ ਵਿੱਚ ਬੜੀ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਚੱਲਦੇ ਮੈਂ ਅੱਜ ਆਪਣੇ ਸਾਥੀਆਂ ਨਾਲ ਅਤੇ ਆਪਣੇ ਪਰਿਵਾਰ ਨਾਲ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਨੌਵੀਂ ਪਾਤਸ਼ਹੀ ਬਾਬਾ ਬਕਾਲਾ ਸਾਹਿਬ ਵਿਖੇ ਹਾਜ਼ਰ ਹੋਇਆ ਹਾਂ। ਉਨ੍ਹਾਂ ਕਿਹਾ ਕਿ ਇਸ ਮੌਕੇ ਉਹ ਉਨ੍ਹਾਂ ਸਭ ਦਾ ਧੰਨਵਾਦ ਕਰਨਗੇ, ਜਿੰਨ੍ਹਾਂ ਨੇ ਇਸ ਔਖੇ ਸਮੇਂ ਮੇਰਾ ਸਾਥ ਦਿੱਤਾ ਤੇ ਮੇਰੇ ਨਾਲ ਖੜੇ। ਕਾਬਿਲੇਗੌਰ ਹੈ ਕਿ ਸਾਲ 2015 ਵਿੱਚ ਵਾਪਰੇ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਕਥਿਤ ਵੱਖ-ਵੱਖ ਇਲਜ਼ਾਮਾਂ ਤੋਂ ਬਾਅਦ ਫਰਵਰੀ 2019 ਤੋਂ ਮੁਅੱਤਲ ਚਲ ਰਹੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੁੱਕਰਵਾਰ ਮਾਣਯੋਗ ਹਾਈਕੋਰਟ ਵੱਲੋਂ ਵੱਡੀ ਰਾਹਤ ਦੇ ਕੇ ਬਹਾਲ ਕੀਤਾ ਗਿਆ ਹੈ।