ਫਤਿਹਗੜ੍ਹ ਸਾਹਿਬ 'ਚ ਖੌਫਨਾਕ ਘਟਨਾ; ਘਰ 'ਚ ਸੁੱਤੇ ਪਏ ਵਿਕਅਤੀ 'ਤੇ ਸੁੱਟਿਆ ਤੇਜ਼ਾਬ, ਹਾਲਤ ਗੰਭੀਰ - acid attack on sleeping man - ACID ATTACK ON SLEEPING MAN
🎬 Watch Now: Feature Video
Published : Jul 27, 2024, 11:47 AM IST
ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਇੱਕ ਖੌਫਨਾਕ ਘਟਨਾ ਵਾਪਰੀ ਹੈ। ਦਰਅਸਲ ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਅਣਪਛਾਤਿਆਂ ਵੱਲੋਂ ਤੇਜ਼ਾਬ ਸੁੱਟ ਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜਿਸਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਅਮਨਦੀਪ ਸਿੰਘ ਰਾਤ ਨੂੰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਘਰ ਦੇ ਕਮਰੇ ਵਿੱਚ ਸੁੱਤਾ ਪਿਆ ਸੀ, ਤਾਂ ਰਾਤ ਨੂੰ ਕਿਸੇ ਨਾ-ਮਾਲੂਮ ਵੱਲੋਂ ਉਸ ਦੇ ਉੱਪਰ ਤੇਜ਼ਾਬ (ਜਲਣਸ਼ੀਲ ਪਦਾਰਥ) ਸੁੱਟ ਦਿੱਤਾ ਗਿਆ। ਮਾਮਲੇ ਦਾ ਪਤਾ ਲੱਗਦੇ ਹੀ ਫੌਰੀ ਤੌਰ 'ਤੇ ਪਰਿਵਾਰ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। ਅਮਨਦੀਪ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਹੁਣ ਅਣਪਛਾਤਿਆਂ ਖਿਲਾਫ ਕਾਰਵਾਰੀ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।