ਬੀਜੇਪੀ ਦੇ ਉਮੀਦਵਾਰ ਦਾ ਕਿਸਾਨਾਂ ਨੇ ਕੀਤਾ ਵੱਡਾ ਵਿਰੋਧ, ਕਾਲੀਆਂ ਝੰਡੀਆਂ ਦਿਖਾ ਕੀਤੀ ਨਾਅਰੇਬਾਜ਼ੀ - Farmers protested against BJP - FARMERS PROTESTED AGAINST BJP
🎬 Watch Now: Feature Video
Published : May 17, 2024, 7:53 PM IST
ਲੋਕ ਸਭਾ ਚੋਣਾਂ ਦੇ ਚਲਦਿਆਂ ਅੱਜ ਖਡੂਰ ਸਾਹਿਬ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਫਿਰੋਜ਼ਪੁਰ ਦੇ ਕਸਬਾ ਮੱਖੂ ਵਿਖੇ ਆਪਣਾ ਚੋਣ ਪ੍ਰਚਾਰ ਕਰਨ ਲਈ ਪੁੱਜੇ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਬੀਜੇਪੀ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਬੀਜੇਪੀ ਆਪਣੇ ਇੱਕ ਵੀ ਵਾਅਦੇ ਉੱਤੇ ਖਰਾਂ ਨਹੀਂ ਉਤਰੀ ਹਾਲੇ ਤੱਕ ਨਾਂ ਲਖੀਮਪੁਰ ਖੀਰੀ ਦਾ ਇਨਸਾਫ ਮਿਲਿਆ ਅਤੇ ਨਾ ਹੀ ਕਿਸਾਨਾਂ ਦੀਆਂ ਜਾਇਜ ਮੰਗਾਂ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਚੋਣਾਂ ਦੇ ਚਲਦਿਆਂ ਇਸੇ ਤਰ੍ਹਾਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਹੁੰਦਾ ਰਹੇਗਾ।