ਸੀਪੀਆਈਐਮ ਦੇ ਵਰਕਰਾਂ ਨੇ ਤਿੰਨ ਫ਼ੌਜਦਾਰੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ, ਕ੍ਰਿਮੀਨਲ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ - protest against three criminal laws
🎬 Watch Now: Feature Video
Published : Jul 5, 2024, 3:09 PM IST
ਮਾਨਸਾ ਵਿਖੇ ਸੀ.ਪੀ.ਐਮ. ਵੱਲੋਂ ਜ਼ਿਲ੍ਹਾ ਕਚਿਹਰੀ ਦੇ ਬਾਹਰ ਕੇਂਦਰ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਸਕੱਤਰ ਕਾਮਰੇਡ ਸਵਰਨਜੀਤ ਸਿੰਘ ਦਲਿਓ ਐਡਵੋਕੇਟ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਦੀ ਮੂਲਭਾਵਨਾ ਦੇ ਉਲਟ ਸੰਘੀ ਢਾਂਚਾ ਭੰਗ ਕਰਨ ਅਤੇ ਹਰ ਵਿਰੋਧੀ ਆਵਾਜ਼ ਦਾ ਗਲ਼ਾ ਘੋਟਣ ਲਈ ਦੇਸ਼ ਵਿੱਚ ਅਣਐਲਾਨੀ ਐਮਰਜੈੰਸੀ ਲਾਗੂ ਕਰ ਦਿੱਤੀ ਗਈ। ਪੀਐੱਮ ਮੋਦੀ ਦੀ ਅਗਵਾਈ ਵਾਲੀ ਫਾਸ਼ੀਵਾਦੀ ਹਕੂਮਤ ਕਾਰਪੋਰੇਟਾਂ ਦੇ ਹਿੱਤਾਂ ਦੀ ਰਾਖੀ ਲਈ ਇਹ ਤਾਨਾਸ਼ਾਹ ਕਨੂੰਨ ਲਾਗੂ ਕਰਕੇ ਦੇਸ਼ ਨੂੰ ਖੁੱਲ੍ਹੀ ਜੇਲ੍ਹ ਵਿੱਚ ਬਦਲਣ ਜਾ ਰਹੀ ਹੈ। ਇਨ੍ਹਾਂ ਨਵੇ ਕਾਨੂੰਨਾਂ ਦੀ ਸ਼ਹਿ ਹੇਠ ਆਪਣੇ ਜਮਹੂਰੀ ਹੱਕਾਂ ਲਈ ਲੜਨ ਵਾਲੇ ਆਗੂਆਂ ਅਤੇ ਕਾਰਕੁਨਾਂ ਨੂੰ ਦਬਾਇਆ ਜਾਵੇਗਾ। ਕਮਿਊਨਿਸਟ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਕਾਲੇ ਕਾਨੂੰਨਾਂ ਨੂੰ ਉਸ ਸਮੇਂ ਪਾਸ ਕੀਤਾ ਹੈ, ਜਦੋਂ ਲੋਕ ਸਭਾ ਦੇ 145 ਮੈਂਬਰ ਪਾਰਲੀਮੈਂਟ ਗੈਰ-ਕਾਨੂੰਨੀ ਢੰਗ ਨਾਲ ਮੁਅੱਤਲ ਕੀਤੇ ਹੋਏ ਸਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨਵੇਂ ਤਿੰਨੇ ਫੌਜ਼ਦਾਰੀ ਕਾਨੂੰਨਾਂ ਨੂੰ ਲਾਗੂ ਨਾ ਕੀਤਾ ਜਾਵੇ ਅਤੇ ਇਸ ਉੱਪਰ ਮੁੜ ਸੰਸਦ 'ਚ ਚਰਚਾ ਕੀਤੀ ਜਾਵੇ।