ਸੁਖਦੇਵ ਸਿੰਘ ਢੀਂਡਸਾ ਨੇ ਕਿਉਂ ਕਹੀ ਸਿਆਸਤ ਛੱਡਣ ਦੀ ਗੱਲ ? ਕਿਸਾਨਾਂ ਦੇ ਮੁੱਦੇ 'ਤੇ ਵੀ ਬੋਲੇ - SHROMANI AKALI DAL LEADER
🎬 Watch Now: Feature Video


Published : Dec 10, 2024, 10:52 AM IST
|Updated : Dec 10, 2024, 12:08 PM IST
ਸ੍ਰੀ ਫਤਿਹਗੜ੍ਹ ਸਾਹਿਬ : ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਦੇ ਰੂਪ ਵਿੱਚ ਸੇਵਾ ਨਿਭਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ। ਜਿਥੇ ਓਹਨਾ ਕਿਹਾ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਸ਼ਹੀਦਾਂ ਦੀ ਇਸ ਧਰਤੀ 'ਤੇ ਸੇਵਾ ਕਰ ਰਹੇ ਨੇ। ਇਸ ਮੌਕੇ ਉਨ੍ਹਾਂ ਨੇ ਵੱਧ ਉਮਰ ਹੋਣ ਕਾਰਨ ਸਿਆਸਤ ਛੱਡਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਉਮਰ ਬਹੁਤ ਜ਼ਿਆਦਾ ਹੋ ਗਈ ਹੈ ਇਸ ਲਈ ਛੱਡਣਾ ਹੀ ਪੈਣਾ ਹੈ, ਕਿਉਂਕਿ ਸਰੀਰ ਹੁਣ ਸਾਥ ਨਹੀਂ ਦੇ ਰਿਹਾ। ਨਾਲ ਹੀ ਸੀਨੀਅਰ ਅਕਾਲੀ ਆਗੂ ਨੇ ਕਿਸਾਨ ਅੰਦੋਲਨ 'ਤੇ ਬੋਲਦਿਆਂ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕਿਸਾਨ ਭੁੱਖ ਹੜਤਾਲ ਕਰ ਰਹੇ ਹਨ ਤੇ ਉਨ੍ਹਾਂ ਨੂੰ ਕੋਈ ਪੁੱਛਣ ਤੱਕ ਨਹੀਂ ਪਹੁੰਚਿਆ।