26 ਜਨਵਰੀ ਦੇ ਮੱਦੇਨਜ਼ਰ ਹੁਸ਼ਿਆਰਪੁਰ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ, ਇੱਕ ਸ਼ੱਕੀ ਨੁੰ ਲਿਆ ਹਿਰਾਸਤ 'ਚ - ਤਲਾਸ਼ੀ ਅਭਿਆਨ
🎬 Watch Now: Feature Video
Published : Jan 22, 2024, 6:53 PM IST
26 ਜਨਵਰੀ ਦੇ ਮੱਦੇਨਜ਼ਰ ਹੁਸ਼ਿਆਰਪੁਰ ਪੁਲਿਸ ਵੱਲੋਂ ਅੱਜ ਐੱਸਪੀ ਮਨਜੀਤ ਕੌਰ ਦੀ ਅਗਵਾਈ ਵਿੱਚ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਚੈਕਿੰਗ ਦੌਰਾਨ ਪੁਲਿਸ ਨੂੰ ਦੇਖ ਕੇ ਆਪਣਾ ਰਸਤਾ ਬਦਲਣ ਵਾਲੇ ਇੱਕ ਸ਼ੱਕੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਐੱਸਪੀ ਮਨਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਅਤੇ ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਵੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਕੋਈ ਵੀ ਅਜਿਹਾ ਕਰਦਾ ਕਾਬੂ ਹੁੰਦਾ ਹੈ ਤਾਂ ਫਿਰ ਉਸ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।