ਕਿਸਾਨ ਅੰਦੋਲਨ ਵਿੱਚ ਜਖਮੀ ਹੋਏ ਪ੍ਰਿਤਪਾਲ ਸਿੰਘ ਨੂੰ ਚੰਡੀਗੜ੍ਹ ਪੀਜੀਆਈ 'ਚ ਕੀਤਾ ਸ਼ਿਫ਼ਟ - ਚੰਡੀਗੜ੍ਹ ਪੀਜੀਆਈ
🎬 Watch Now: Feature Video
Published : Feb 24, 2024, 10:59 PM IST
|Updated : Feb 25, 2024, 6:10 AM IST
ਚੰਡੀਗੜ੍ਹ : ਕਿਸਾਨ ਅੰਦੋਲਨ ਦੌਰਾਨ ਹਰਿਆਣਾ ਫੋਰਸ ਦਾ ਸ਼ਿਕਾਰ ਹੋਏ ਕਿਸਾਨ ਪ੍ਰਿਤਪਾਲ ਸਿੰਘ ਨੂੰ ਰੋਹਤਕ ਪੀ.ਜੀ.ਆਈ ਤੋਂ ਚੰਡੀਗੜ੍ਹ ਭੇਜ ਦਿੱਤਾ ਗਿਆ। ਇਸ ਮੌਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਿਤਪਾਲ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਹੁਣ ਉਸਦਾ ਇਲਾਜ ਚੰਡੀਗੜ੍ਹ ਪੀ.ਜੀ.ਆਈ. ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਾਂ । ਹਰਿਆਣਾ ਫੋਰਸ ਕੋਲ ਦਰਖਾਸਤ ਲੈਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਫਿਲਹਾਲ ਅਸੀਂ ਚਾਹੁੰਦੇ ਹਾਂ ਕਿ ਪਹਿਲਾਂ ਪ੍ਰਿਤਪਾਲ ਠੀਕ ਹੋ ਜਾਵੇ, ਫਿਰ ਹੀ ਅਗਲੀ ਕਾਰਵਾਈ ਕਰਾਂਗੇ। ਕਾਬਲੇਜ਼ਿਕਰ ਹੈ ਕਿ 22 ਫ਼ਰਵਰੀ ਨੂੰ ਦਿੱਲੀ ਕੂਚ ਦੌਰਾਨ ਖੌਨਰੀ ਬਾਰਡਰ 'ਤੇ ਹਰਿਆਣਾ ਪੁਲਿਸ ਵੱਲੋਂ ਪ੍ਰਿਤਪਾਲ ਸਿੰਘ ਨੂੰ ਬੋਰੀ 'ਚ ਪਾ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ।