ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਮੁੜ ਵਿਵਾਦਾਂ 'ਚ, ਮੋਬਾਇਲ ਫੋਨ ਅਤੇ ਨਸ਼ਾ ਪਹੁੰਚਾਉਣ ਵਾਲੇ ਜੇਲ੍ਹ ਵਾਰਡਨ ਨੂੰ ਕੀਤਾ ਗ੍ਰਿਫਤਾਰ - Central Modern Jail of Faridkot
Published : Jun 29, 2024, 10:32 AM IST
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਇਲ ਫੋਨ ਅਤੇ ਨਸ਼ਾ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਜੇਲ੍ਹ ਵਾਰਡਨ ਜਸਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਹੁਣ ਉਸ ਤੋਂ ਪੁਛਗਿੱਛ ਕਰ ਹੋਰ ਰਾਜ ਪਤਾ ਲਗਾਉਣ ਦੀ ਕੋਸਿਸ ਕਰ ਰਹੀ ਹੈ। ਗੱਲਬਾਤ ਕਰਦਿਆ ਡੀ.ਐਸ.ਪੀ. ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਜੇਲ੍ਹ ਅੰਦਰ ਕੰਧ ਉਪਰੋਂ ਸੁੱਟ ਕੇ ਨਸ਼ੀਲੇ ਪਦਾਰਥ ਅਤੇ ਮੋਬਾਇਲ ਫੋਨ ਸੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਦੋ ਵਿਅਕਤੀਆਂ ਨੇ ਪੁਲਿਸ ਨੂੰ ਬਿਆਨ ਦਿੱਤਾ ਸੀ ਕਿ ਉਨ੍ਹਾਂ ਤੋਂ ਇਹ ਕੰਮ ਜੇਲ੍ਹ ਵਿੱਚ ਤਾਇਨਾਤ ਵਾਰਡਨ ਜਸਵੀਰ ਸਿੰਘ ਕਰਵਾਉਂਦਾ ਹੈ ਜੋ ਜੇਲ੍ਹ ਅੰਦਰ ਕੰਧ ਰਾਹੀਂ ਸੁੱਟੇ ਗਏ ਮੋਬਾਇਲ ਅਤੇ ਨਸ਼ੀਲੇ ਪਦਾਰਥ ਅੱਗੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਦੇ ਅਧਾਰ 'ਤੇ ਪੁਲਿਸ ਨੇ ਜੇਲ੍ਹ ਐਕਟ ਤਹਿਤ ਮੁਕੱਦਮਾਂ ਦਰਜ ਕਰ ਜੇਲ੍ਹ ਵਾਰਡਨ ਜਸਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਪੇਸ਼ ਅਦਾਲਤ ਕਰ ਪੁਲਿਸ ਰਿਮਾਂਡ ਹਾਸਲ ਕਰ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿਚ ਉਸ ਦਾ ਹੋਰ ਕੌਣ-ਕੌਣ ਸਾਥ ਦਿੰਦੇ ਹਨ ਇਹ ਪਤਾ ਲਗਾਉਣ ਦੀ ਕੋਸ਼ਿਸ ਕੀਤੀ ਜਾਵੇਗੀ।