ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋ ਦੇ ਘਰ ਦੇ ਵਿੱਚੋਂ ਨਗਦੀ ਸਮੇਤ ਲੱਖਾਂ ਰੁਪਏ ਦੇ ਗਹਿਣੇ ਚੋਰੀ - Theft of lakhs from the house - THEFT OF LAKHS FROM THE HOUSE
🎬 Watch Now: Feature Video
Published : Jun 9, 2024, 1:40 PM IST
ਹੁਸ਼ਿਆਰਪੁਰ : ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋ ਦੇ ਪੀੜਿਤ ਤੇਲੂ ਰਾਮ ਪੁੱਤਰ ਸ਼ੰਕਰ ਦਾਸ ਨੇ ਦੱਸਿਆ ਕਿ ਉਹ ਸਵੇਰੇ ਕੰਮ 'ਤੇ ਗਏ ਹੋਏ ਸਨ ਤਾਂ ਬਾਅਦ ਵਿੱਚ ਗੁਆਂਢੀਆਂ ਵੱਲੋਂ ਫੋਨ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਵੱਲੋਂ ਘਰ ਪਹੁੰਚਕੇ ਲੋਕਾਂ ਦੇ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ। ਜਦੋਂ ਘਰ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਦੇਖਿਆ ਕਿ ਟਰੰਕ ਵਿਚੋਂ ਤਿੰਨ ਹਜ਼ਾਰ ਰੁਪਏ ਦੀ ਨਗਦੀ, ਮੰਗਲ ਸੂਤਰ ਦੋ ਅੰਗੂਠੀਆਂ ਅਤੇ ਕੰਨਾਂ ਦੀਆਂ ਵਾਲੀਆਂ ਗਾਇਬ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਚੋਰਾਂ ਵੱਲੋਂ ਚੋਰੀ ਕਰਨ ਉਪਰੰਤ ਨਾਲ ਪਏ ਅਟੈਚੀ ਅਤੇ ਕੱਪੜਿਆਂ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦਾ ਤਕਰੀਬਨ ਸਾਢੇ ਤਿੰਨ ਲੱਖ ਦਾ ਸਾਮਾਨ ਚੋਰੀ ਹੋਇਆ ਹੋ ਗਿਆ। ਥਾਣਾ ਗੜ੍ਹਸ਼ੰਕਰ ਦੇ ਏਐਸਆਈ ਰਵਿਸ਼ ਕੁਮਾਰ ਵੱਲੋਂ ਪੀੜਿਤ ਦੇ ਬਿਆਨਾਂ ਦੇ ਆਧਾਰ 'ਤੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।