ਸਾਂਝਾ ਫਰੰਟ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ - Protest In Hoshiarpur - PROTEST IN HOSHIARPUR
🎬 Watch Now: Feature Video
Published : Aug 24, 2024, 9:04 AM IST
ਹੁਸ਼ਿਆਰਪੁਰ: ਸਾਂਝਾ ਫਰੰਟ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਗੜ੍ਹਸ਼ੰਕਰ ਮੰਡਲ ਪਾਵਰਕਾਮ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝੇ ਤੌਰ 'ਤੇ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸੱਦਾ ਦੇ ਕੇ ਉਨ੍ਹਾਂ ਨਾਲ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਵਧੇ ਸਕੋਲਾਂ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਬਹਾਲ, ਵਿਭਾਗ ਅੰਧਰ ਖਾਲੀ ਅਸਾਮੀਆਂ ਦੀ ਭਰਤੀ ਅਤੇ ਹੋਰ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ਼ ਜਾਹਰ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਤਹਿਤ ਕਾਰਪੋਰੇਟ ਘਰਾਣਿਆਂ ਨੂੰ ਮਾਲੋਮਾਲ ਕੀਤਾ ਜਾ ਰਿਹਾ ਹੈ ਅਤੇ ਕਿਰਤੀ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਾਂ ਦਿੱਤਾ ਗਿਆ, ਤਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।