ਦਰਿਆਈ ਜ਼ਮੀਨ 'ਤੇ ਡੇਰਾ ਰਾਧਾ ਸੁਆਮੀ ਦੇ ਕਬਜ਼ੇ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਨੇ ਕੀਤਾ ਵੱਡਾ ਖੁਲਾਸਾ, ਦੇਖੋ ਵੀਡੀਓ.... - Demand letter ADC Radha Swamy case - DEMAND LETTER ADC RADHA SWAMY CASE
🎬 Watch Now: Feature Video
Published : Jun 14, 2024, 10:27 PM IST
ਅੰਮ੍ਰਿਤਸਰ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪਿਛਲੇ ਲੰਬੇ ਸਮੇਂ ਤੋਂ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਰਹੇ ਹਨ। ਅੱਜ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਇਸ ਮਾਮਲੇ ਸਬੰਧੀ ਏਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਕਿਸਾਨ ਆਗੂ ਨੇ ਇਲਜ਼ਾਮ ਲਾਇਆ ਕਿ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬਿਆਸ ਦਰਿਆ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਉਹਨਾਂ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਹਾਈ ਕੋਰਟ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਬਿਆਸ ਦਰਿਆ ਨਾਲ ਛੇੜਛਾੜ ਕੀਤੀ ਜਾ ਰਹੀ ਹੈ ਅਤੇ ਉੱਥੇ ਟਿੱਪਰ ਲਿਆ ਕੇ ਮਾਈਨਿੰਗ ਕੀਤੀ ਜਾ ਰਹੀ ਹੈ। ਉਹਨਾਂ ਇਲਜ਼ਾਮ ਲਾਇਆ ਕਿ ਸ਼ਿਕਾਇਤ ਦੇ ਬਾਵਜੁੂਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।