ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ - The farmers blew up the effigy - THE FARMERS BLEW UP THE EFFIGY
🎬 Watch Now: Feature Video
Published : Apr 7, 2024, 4:58 PM IST
ਤਰਨਤਾਰਨ: ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂਆਂ ਨੇ ਵੱਡੇ ਪੱਧਰ ਤੇ ਇਕੱਤਰ ਹੋ ਕੇ ਬੀਜੇਪੀ ਦੀ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਪਰ ਬਹੁਤ ਤਸ਼ੱਦਦ ਕੀਤਾ ਜਾ ਰਿਹਾ ਹੈ, ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਵੀ ਸ਼ਹੀਦ ਹੋ ਗਿਆ ਸੀ, ਜਿਸ ਦੇ ਰੋਹ ਵਿੱਚ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਵੱਡੇ ਪੱਧਰ ਤੇ ਇਹ ਪੁਤਲੇ ਸਾੜ ਕੇ ਆਪਣਾ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।