ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਲੈ ਕੇ ਬੋਲੇ ਕੈਬਨਿਟ ਮੰਤਰੀ - HARJINDER SINGH DHAMI RESIGNS
🎬 Watch Now: Feature Video


Published : Feb 17, 2025, 6:19 PM IST
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਅਸਤੀਫਾ ਦੇਣ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਵਿੱਚ ਜੋ ਲੜਾਈ ਚੱਲ ਰਹੀ ਹੈ, ਉਸ ਕਾਰਨ ਨੇ ਪ੍ਰਧਾਨ ਨੇ ਅਸਤੀਫ਼ਾ ਦਿੱਤਾ ਹੈ। ਇੱਕ ਪਾਸੇ ਹੈ ਅਕਾਲੀ ਦਲ ਹੈ ਅਤੇ ਦੂਜੇ ਪਾਸੇ ਹੈ ਬਾਦਲ ਪਰਿਵਾਰ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਲੋਕਾਂ ਦੇ ਮਨਾਂ 'ਚੋਂ ਵੀ ਉੱਤਰ ਚੁੱਕਾ ਹੈ ਅਤੇ ਪਾਰਟੀ ਦੇ ਵਰਕਰਾਂ ਦੇ ਮਨਾਂ ਵਿੱਚੋਂ ਵੀ ਉੱਤਰ ਚੁੱਕਾ ਹੈ। ਹੁਣ ਬਾਦਲ ਪਰਿਵਾਰ ਧੱਕੇ ਨਾਲ ਅਕਾਲੀ ਦਲ ਉੱਤੇ ਕਬਜ਼ਾ ਕਰਨਾ ਚਾਹੁੰਦਾ ਹੈ, ਜਿਸ ਲਈ ਇਹ ਲੜਾਈ ਲੜੀ ਜਾ ਰਹੀ ਹੈ।