ਉਮੀਦਵਾਰ ਲਾਲਜੀਤ ਭੁੱਲਰ ਨੇ ਪਰਿਵਾਰ ਸਮੇਤ ਪਾਈ ਵੋਟ, ਦਿੱਤਾ ਖਾਸ ਸੁਨੇਹਾ - Laljit Bhullar paid his vote - LALJIT BHULLAR PAID HIS VOTE
🎬 Watch Now: Feature Video
Published : Jun 1, 2024, 2:34 PM IST
ਦੇਸ਼ ਵਿੱਚ ਲੋਕਤੰਤਰ ਦੇ ਮਹਾਨ ਤਿਉਹਾਰ ਦੇ 7ਵੇਂ ਪੜਾਅ ਦੀਆਂ ਚੋਣਾਂ ਦਾ ਅਮਲ ਸ਼ੁਰੂ ਹੋ ਗਿਆ ਹੈ। ਅੱਜ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਹਲਕਾ ਪੱਟੀ ਦੇ ਬੂਥ ਨੰਬਰ 77 ਤੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ। ਇਸ ਦੌਰਾਨ ਉਮੀਦਵਾਰ ਲਾਲਜੀਤ ਭੁੱਲਰ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਆਪਣਾ ਇੱਕ ਮੌਲਿਕ ਅਧਿਕਾਰ ਹੈ ਕਿ ਅਸੀਂ ਆਪਣੀ ਮਰਜ਼ੀ ਨਾਲ ਪਰਦੇ ਦੇ ਪਿੱਛੇ ਜਾ ਕੇ ਵੋਟ ਪਾਉਣ ਪਰ ਵੋਟ ਜਰੂਰ ਪਾਉਣੀ ਚਾਹੀਦੀ ਹੈ।