ਮੋਗਾ ਪ੍ਰਚਾਰ ਲਈ ਪੁੱਜੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਪਾਗਲ ਅਤੇ ਸ਼ਰਾਬੀ - Lok Sabha Elections - LOK SABHA ELECTIONS
🎬 Watch Now: Feature Video
Published : May 22, 2024, 10:33 AM IST
ਮੋਗਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ। ਜਿਥੇ ਉਨ੍ਹਾਂ ਵਿਰੋਧੀਆਂ 'ਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਲੋਕਾਂ ਦਾ ਆਪ ਮੁਹਾਰੇ ਇਕੱਠ ਗਵਾਹ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਦਾ ਫਤਵਾ ਦੇਣਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਹੁਣ ਸਮਝ ਆ ਗਈ ਹੈ ਕਿ ਅਕਾਲੀ ਦਲ ਹੀ ਪੰਜਾਬ ਲਈ ਲੜਾੀ ਲੜਦਾ ਹੈ, ਇਸੇ ਕਰਕੇ ਅਕਾਲੀ ਦਲ ਦੇ ਝੰਡੇ ਹੇਠ ਵੱਡੇ ਇਕੱਠ ਹੋ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਬਾਦਲ ਪਰਿਵਾਰ 'ਤੇ ਗਾਈ ਕਿੱਕਲੀ ਨੂੰ ਲੈਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਾਗਲ ਅਤੇ ਸ਼ਰਾਬੀ ਹੈ। ਉਨ੍ਹਾਂ ਕਿਹਾ ਕਿ 4 ਤਰੀਕ ਨੂੰ ਪਤਾ ਲੱਗ ਜਾਵੇਗਾ ਜਦੋਂ ਆਮ ਆਦਮੀ ਪਾਰਟੀ ਦੀ 13 ਲੋਕ ਸਭਾ ਸੀਟਾਂ ਵਿੱਚੋਂ ਜ਼ੀਰੋ ਸੀਟ ਆਈ।