ਗੁਰੂ ਬਾਜ਼ਾਰ 'ਚ ਅਣਪਛਾਤੇ ਨੌਜਵਾਨਾਂ ਨੇ ਕੀਤੀ ਸੋਨੇ ਦੀ ਲੁੱਟ ਖੋਹ, ਕਾਰੀਗਰ ਨੂੰ ਕੀਤਾ ਜਖਮੀ - Guru Bazar
🎬 Watch Now: Feature Video
Published : Feb 27, 2024, 11:12 AM IST
ਅੰਮ੍ਰਿਤਸਰ: ਗੁਰੂ ਨਗਰੀ ਦੇ ਵਪਾਰ ਦੇ ਗੜ ਗੁਰੂ ਬਾਜ਼ਾਰ ਵਿੱਚ ਸੋਨੇ ਦਾ ਵਪਾਰ ਕਰਨ ਵਾਲੇ ਦੁਕਾਨਦਾਰ ਦੇ ਕਰਿੰਦੇ ਕੋਲੋਂ ਸੋਨੇ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਇੱਥੇ ਗੁਰੂ ਬਾਜ਼ਾਰ ਵਿਖੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਕੰਮ ਕਰਦੇ ਕਾਰੀਗਰ ਕੋਲੋਂ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਮੇਂ ਉਨ੍ਹਾਂ ਵੱਲੋਂ ਉਸ ਕਰਿੰਦੇ (ਦੁਕਾਨ ਉੱਤੇ ਕੰਮ ਕਰਦੇ ਕਾਰੀਗਰ) ਨਾਲ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਗਈ। ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ , ਤੇ ਲੁਟੇਰੇ ਉਸ ਕੋਲੋਂ ਲੱਖਾਂ ਰੁਪਏ ਦਾ ਸੋਨਾ ਲੈ ਕੇ ਫ਼ਰਾਰ ਹੋ ਗਏ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਜਾਂਚ ਅਧਿਕਾਰੀ ਨੇ ਕਿਹਾ ਕਿ ਅਸੀਂ ਮੌਕੇ ਉੱਤੇ ਪੁੱਜੇ ਹਾਂ, ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।