ਗੈਸ ਸਿਲੰਡਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, ਦੇਖੋ ਵੀਡੀਓ - Gas cylinder accident - GAS CYLINDER ACCIDENT
🎬 Watch Now: Feature Video
Published : May 18, 2024, 6:14 PM IST
ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ਵਿੱਚ ਗੈਸ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ 'ਚ 7 ਲੋਕ ਜ਼ਖਮੀ ਹੋਏ ਹਨ। ਦੱਸ ਦਈਏ ਕਿ ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਗੈਸ ਸਿਲੰਡਰ ਫਟ ਗਿਆ। ਇਹ ਹਾਦਸਾ ਡੇਰੇ ਵਿੱਚ ਚੱਲ ਰਹੇ ਬਰਸੀ ਸਮਾਗਮ ਦੌਰਾਨ ਵਾਪਰਿਆ।ਜਖ਼ਮੀਆਂ ਨੂੰ ਗਿੱਦੜਬਾਹਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਡੇਰੇ ਵਿੱਚ ਇੱਕ ਹਫ਼ਤੇ ਤੋਂ ਪ੍ਰੋਗਰਾਮ ਚੱਲ ਰਹੇ ਹਨ। ਡਾਕਟਰ ਨੇ ਦੱਸਿਆ ਕਿ ਇਹ ਹਾਦਸਾ ਸਿਲੰਡਰ ਫਟਣ ਕਾਰਨ ਵਾਪਰਿਆ ਹੈ। ਜਿਨ੍ਹਾਂ ਵਿੱਚੋਂ 2 ਲੋਕਾਂ ਨੂੰ ਇੱਥੇ ਲਿਆਂਦਾ ਗਿਆ ਹੈ। ਜਿਨ੍ਹਾਂ ਦੀ ਪਛਾਣ ਕਾਲੂ ਰਾਮ ਪੁੱਤਰ ਮਿਸ਼ਨਚੰਦ ਅਤੇ ਸਾਧੂ ਰਾਮ ਵਜੋਂ ਹੋਈ ਹੈ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਏਮਜ਼ ਰੈਫਰ ਕਰ ਦਿੱਤਾ ਗਿਆ ਹੈ।