ਚਾਰ ਸਾਹਿਬਜ਼ਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਸਮਾਗਮ - SHAHEEDI JOR MEL
🎬 Watch Now: Feature Video
Published : 17 hours ago
ਚਾਰ ਸਾਹਿਬਜ਼ਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਅੱਜ ਦੁਨੀਆਂ ਭਰ ਵਿੱਚ ਸਮਾਗਮ ਕੀਤੇ ਜਾ ਰਹੇ ਹਨ। ਇਸੇ ਤਹਿਤ ਸਿੱਖ ਕੌਂਮ ਦੇ ਚੋਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤੇ ਗਏ, ਠੰਡ ਅਤੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨੇ ਸਮਾਗਮ ਦੌਰਾਨ ਹਜ਼ਾਰੀ ਲਵਾਈ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋ ਕੀਰਤਨ ਕੀਤਾ ਗਿਆ। ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ।