ਮੋਗਾ ਪੁਲਿਸ ਹੱਥ ਲੱਗੀ ਸਫ਼ਲਤਾ, ਫਿਰੋਤੀਆਂ ਮੰਗਣ ਵਾਲੇ ਗੈਂਗ ਦਾ ਕੀਤਾ ਪਰਦਾਫਾਸ਼ - Ransom Gang Arrested - RANSOM GANG ARRESTED
🎬 Watch Now: Feature Video
Published : Apr 5, 2024, 8:51 AM IST
ਮੋਗਾ: ਪੰਜਾਬ ਪੁਲਿਸ ਵਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਕਰਨ ਲਈ ਦਿਨ ਰਾਤ ਕੰਮ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਸਮਾਂ ਰਹਿੰਦੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਇਸ ਦੇ ਚੱਲਦੇ ਮੋਗਾ ਦੇ ਧਰਮਕੋਟ ਅਧੀਨ ਪੈਂਦੇ ਪਿੰਡ ਅੰਮੀ ਵਾਲਾ ਵਿਖੇ ਵਿਅਕਤੀ ਤੋਂ ਪੰਜ ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਬਦਮਾਸ਼ਾਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਜਿੰਨ੍ਹਾਂ ਕੋਲੋਂ ਪੁਲਿਸ ਨੂੰ ਅਸਲਾ ਤੇ ਤਿੰਨ ਲੱਖ ਵੀਹ ਹਜ਼ਾਰ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਨਾਮ ਦੇ ਵਿਅਕਤੀ ਨੂੰ ਜਾਨੋਂ ਮਾਰਨ ਦੀ ਧਮਕੀ ਸਬੰਧੀ ਫੋਨ ਆਇਆ ਸੀ, ਜਿਸ ਨੂੰ ਪਹਿਲਾਂ ਉਸ ਨੇ ਬਲਾੱਕ ਕਰ ਦਿੱਤਾ ਅਤੇ ਫਿਰ ਤੋਂ ਜਦੋਂ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ ਤਾਂ ਉਹ ਡਰ ਕਾਰਨ ਪੈਸੇ ਦੇਣ ਲਈ ਤਿਆਰ ਹੋ ਗਿਆ ਸੀ। ਇਸ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।