ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੋਗਾ ਵਿੱਚ ਆਪਰੇਸ਼ਨ CASO, ਪੁਲਿਸ ਨੂੰ ਮਿਲੀ ਇਹ ਕਾਮਯਾਬੀ - Moga Police - MOGA POLICE
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/21-05-2024/640-480-21522792-thumbnail-16x9-po.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : May 21, 2024, 4:28 PM IST
ਮੋਗਾ ਪੁਲਿਸ ਵੱਲੋਂ ਸਬ-ਡਵੀਜਨ ਧਰਮਕੋਟ ਵਿੱਚ ਸਫਲ CASO ਅਪਰੇਸ਼ਨ ਤਹਿਤ 1,40,000 ਲੀਟਰ ਲਾਹਣ ਬਰਾਮਦ ਕੀਤੀ ਗਈ। ਡੀਐਸਪੀ ਧਰਮਕੋਟ ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਮੋਗਾ ਦੀ ਸਬ-ਡਵੀਜਨ ਧਰਮਕੋਟ ਦੇ ਕਰੀਬ 35 ਕਰਮਚਾਰੀਆਂ ਵੱਲੋਂ ਸਤਲੁਜ ਦਰਿਆ ਦੇ ਨੇੜੇ ਧਰਮਕੋਟ ਖੇਤਰ ਵਿੱਚ ਇੱਕ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਅਪਰੇਸ਼ਨ ਦੋਰਾਨ ਸਮੱਲਗਰਾਂ ਖਿਲਾਫ ਆਬਕਾਰੀ ਐਕਟ ਤਹਿਤ ਨਿਮਨ-ਲਿਖਤ ਅਨੁਸਾਰ (03) ਮੁਕੱਦਮੇ ਰਜਿਸਟਰ ਕਰਕੇ 1,40,000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਲੋਕ ਸਭਾ ਚੋਣਾਂ ਦੇ ਨਾਜ਼ੁਕ ਸਮੇਂ ਦੌਰਾਨ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।