Rose day ਮੌਕੇ ਮੋਗਾ ਟ੍ਰੈਫਿਕ ਪੁਲਿਸ ਨੇ ਵੰਡੇ ਗੁਲਾਬ, ਸੀਟ ਬੈਲਟ ਅਤੇ ਹੈਲਮੇਟ ਪਾਉਣ ਵਾਲਿਆਂ ਨੂੰ ਕੀਤਾ ਗਿਆ ਸਨਮਾਨਿਤ
🎬 Watch Now: Feature Video
ਮੋਗਾ: ਅੱਜ ਦੁਨੀਆ ਭਰ ਵਿੱਚ ਰੋਜ਼ ਡੇਅ ਮਨਾਇਆ ਜਾ ਰਿਹਾ ਹੈ। ਇਸ ਦਿਨ ਮੋਗਾ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਵੱਲੋਂ ਉਨ੍ਹਾਂ ਲੋਕਾਂ ਨੂੰ ਗੁਲਾਬ ਦੇ ਫੁੱਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਜੋ ਲੋਕ ਸੀਟ ਬੈਲਟ ਲਗਾ ਕੇ ਗੱਡੀ ਚਲਾ ਰਹੇ ਹਨ। ਡੀ.ਐਸ.ਪੀ ਜ਼ੋਰਾ ਸਿੰਘ ਨੇ ਦੱਸਿਆ ਕਿ ਅੱਜ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅੱਜ ਕਿਸੇ ਵੀ ਵਿਅਕਤੀ ਦਾ ਚਲਾਨ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਟ੍ਰੈਫਿਕ ਜਾਮ ਕਰਨ ਤੋਂ ਸੁਚੇਤ ਕੀਤਾ ਜਾਵੇਗਾ। ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਨ੍ਹਾਂ ਨੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਇਹ ਬਹੁਤ ਵਧੀਆ ਕੰਮ ਹੈ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।