ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਮੀਟਿੰਗ, ਦਿੱਤੀਆਂ ਹਦਾਇਤਾਂ - MP Gurjit Singh Aujla - MP GURJIT SINGH AUJLA
🎬 Watch Now: Feature Video
Published : Jun 14, 2024, 5:01 PM IST
|Updated : Jun 14, 2024, 5:12 PM IST
ਤੀਸਰੀ ਵਾਰ ਮੈਂਬਰ ਪਾਰਲੀਮੈਂਟ ਬਣੇ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅੰਮ੍ਰਿਤਸਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਪਹਿਲੀ ਮੀਟਿੰਗ ਕੀਤੀ ਗਈ। ਜਿਸ ਵਿੱਚ ਅੰਮ੍ਰਿਤਸਰ ਸ਼ਹਿਰ ਵਿੱਚ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਅੰਮ੍ਰਿਤਸਰ ਸ਼ਹਿਰ ਵਿੱਚੋਂ ਆ ਰਹੇ ਕੂੜੇ ਦੀ ਸਮੱਸਿਆ ਨੂੰ ਨਜਿੱਠਣ ਦੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀਆਂ 85 ਵਾਰਡਾਂ ਦੇ ਵਿੱਚ ਕੂੜੇ ਦੀ ਸਭ ਤੋਂ ਜਿਆਦਾ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਵਿੱਚ 10 ਲੱਖ ਤੋਂ ਵੱਧ ਰੁੱਖ ਲਗਾਉਣ ਦਾ ਟੀਚਾ ਲਿਆ ਗਿਆ ਹੈ ਅਤੇ ਕਈ ਸਮਾਜਸੇਵੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਇਹ 10 ਲੱਖ ਰੁੱਖ ਲਗਾਏ ਜਾਣਗੇ ਅਤੇ ਰੁੱਖ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ ਸੰਭਾਲ ਕਿਸ ਤਰੀਕੇ ਕੀਤੀ ਜਾਣੀ ਹੈ, ਉਸ ਸਬੰਧੀ ਵੀ ਵਿਚਾਰ ਕੀਤਾ ਗਿਆ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਮਦਦ ਦੇ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਹੋਰ ਵੀ ਹਰਿਆ ਭਰਿਆ ਕੀਤਾ ਜਾਵੇਗਾ।