ਬੇਬੇ ਨਾਨਕੀ ਜੀ ਦੇ 560ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਗਿਆ ਨਗਰ ਕੀਰਤਨ, ਸੰਗਤ ਨੇ ਕੀਤੀ ਸ਼ਮੂਲੀਅਤ - 560th Prakash Utsav of Bebe Nanki - 560TH PRAKASH UTSAV OF BEBE NANKI
🎬 Watch Now: Feature Video
Published : Apr 3, 2024, 10:26 PM IST
ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਬੇਬੇ ਨਾਨਕੀ ਦੇ 560ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬੇ ਨਾਨਕੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਤੋਂ ਸ਼ੁਰੂ ਹੋ ਕੇ ਰਾਮਗੜ੍ਹੀਆ ਚੌਕ,ਦਾਣਾ ਮੰਡੀ, ਰੇਲਵੇ ਸਟੇਸ਼ਨ ਰੋਡ, ਚੌਂਕ ਚੋਲੀਆ, ਸਦਰ ਬਾਜ਼ਾਰ, ਥਾਣਾ ਰੋਡ, ਗੁਰਦੁਆਰਾ ਬੇਰ ਤੋਂ ਗੁਜ਼ਰਿਆ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸਮਾਪਤ ਹੋਇਆ। ਗੁਰਦੁਆਰਾ ਬਾਬੇ ਨਾਨਕੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ, ਮੈਨੇਜਰ ਭਾਈ ਗੁਰਦਿਆਲ ਸਿੰਘ ਯੂ.ਕੇ., ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਮੁੱਖ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਨੇਜਰ ਭਾਈ ਗੁਰਦਿਆਲ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।