ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਬਸਪਾ ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ, ਸੁਣੋ ਕੀ ਕਿਹਾ - Lok Sabha Election - LOK SABHA ELECTION
🎬 Watch Now: Feature Video
Published : May 9, 2024, 1:13 PM IST
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਮੈਹਿਤੋ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਬਸਪਾ ਦੇ ਉਮੀਦਵਾਰ ਕੁਲਵੰਤ ਸਿੰਘ ਮੈਹਿਤੋ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬੱਤਰ ਹੋ ਚੁੱਕੇ ਹਨ। ਇਸ ਲਈ ਸੰਵਿਧਾਨ ਦੀ ਰੱਖਿਆ ਕਰਨ ਅਤੇ ਦੱਬੇ ਕੁਚਲੇ ਲੋਕਾਂ ਨੂੰ ਇਨਸਾਫ਼ ਦਵਾਉਣ ਦੇ ਮਨੋਰਥ ਨਾਲ ਅੱਗੇ ਆਏ ਹਨ ਤੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕਰਕੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਨਗੇ। ਇਸ ਮੌਕੇ ਗੱਲਬਾਤ ਕਰਦੇ ਹੋਏ ਉਮੀਦਵਾਰ ਕੁਲਵੰਤ ਸਿੰਘ ਮਹਿਤੋਂ ਨੇ ਕਿਹਾ ਹੈ ਕਿ ਡਾਕਟਰ ਬੀ ਆਰ ਅੰਬੇਦਕਰ ਦੇ ਵੱਲੋਂ ਸਾਨੂੰ ਅਧਿਕਾਰਾਂ ਦਿੰਦੇ ਹੋਏ ਆਪਣੇ ਪਰਿਵਾਰ ਨੂੰ ਵੀ ਕੁਰਬਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕ ਜੁੜਨ ਲੱਗੇ ਹਨ ਅਤੇ ਜਦੋਂ ਉਹ ਸੈਂਟਰ ਵਿੱਚ ਜਾਣਗੇ ਤਾਂ ਉਹ ਆਪਣੇ ਲੋਕਾਂ ਦੀ ਆਵਾਜ਼ ਜ਼ਰੂਰ ਉਠਾਉਣਗੇ।