ਨਗਰ ਕੌਂਸਲ ਅਮਲੋਹ ਦੇ 78 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ, ਦੋ ਉਮੀਦਵਾਰਾਂ ਦਾ ਨੋਮੀਨੇਸ਼ਨ ਰੱਦ - NOMINATION FILED BY CANDIDATES
🎬 Watch Now: Feature Video
Published : 3 hours ago
ਸ੍ਰੀ ਫਤਹਿਗੜ੍ਹ ਸਾਹਿਬ: ਨਗਰ ਕੌਂਸਲ ਅਮਲੋਹ ਦੀਆਂ 21 ਦਸੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਸੰਬੰਧ ਵਿੱਚ ਰਿਟਰਨਿੰਗ ਅਫ਼ਸਰ ਅਮਲੋਹ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਜਿਸ ਦੇ ਵਿੱਚ ਨਗਰ ਕੌਂਸਲ ਦੇ 13 ਵਾਰਡਾਂ ਦੇ ਵਿੱਚ 78 ਉਮੀਦਵਾਰਾਂ ਵੱਲੋਂ ਅਤੇ ਮੰਡੀ ਗੋਬਿੰਦਗੜ੍ਹ ਦੇ ਇੱਕ ਵਾਰਡ ਬਾਏਇਲੈਕਸ਼ਨ ਲਈ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਰਿਟਰਨਿੰਗ ਅਫ਼ਸਰ ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਅਮਲੋਹ 13 ਵਾਰਡਾਂ ਲਈ 78 ਅਤੇ ਮੰਡੀ ਗੋਬਿੰਦਗੜ੍ਹ ਦੇ ਇੱਕ ਵਾਰਡ ਦੀ ਬਾਏ ਇਲੈਕਸ਼ਨ ਦੇ ਲਈ 05 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਜਿਨ੍ਹਾਂ ਦੇ ਵਿੱਚੋਂ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਓਬਜੈਕਸ਼ਨ ਕਰਕੇ ਰੱਦ ਕੀਤੇ ਗਏ ਹਨ। ਉਹਨਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਚੋਣ ਜ਼ਾਬਤੇ ਵਿੱਚ ਰਹਿ ਕੇ ਆਪਣਾ ਪ੍ਰਚਾਰ ਕਰਨ ਅਤੇ ਕਿਸੇ ਲਈ ਵੀ ਸਮੱਸਿਆ ਨਾ ਪੈਦਾ ਕਰਨ।