ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਦੀਪੇਂਦਰ ਹੁੱਡਾ, ਕਿਹਾ-ਸਰਕਾਰੀ ਏਜੰਸੀਆਂ ਦੀ ਹੋ ਰਹੀ ਗ਼ਲਤ ਵਰਤੋਂ - arrest of Arvind Kejriwal update - ARREST OF ARVIND KEJRIWAL UPDATE
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/22-03-2024/640-480-21044303-506-21044303-1711069723690.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 22, 2024, 7:01 AM IST
ਚੰਡੀਗੜ੍ਹ: ਬੀਤੇ ਦੇਰ ਰਾਤ ਈਡੀ ਵਲੋਂ ਸ਼ਰਾਬ ਘੁਟਾਲੇ ਨੂੰ ਲੈਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਜਿਸ ਤੋਂ ਬਾਅਦ ਦੇਸ਼ ਦੀ ਸਿਆਸਤ 'ਚ ਭੂਚਾਲ ਆ ਗਿਆ। ਉਥੇ ਹੀ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਬਿਆਨ ਵੀ ਸਾਹਮਣੇ ਆ ਰਹੇ ਹਨ, ਜਿਸ 'ਚ ਕਿਸੇ ਵਲੋਂ ਇਸ ਗ੍ਰਿਫ਼ਤਾਰੀ ਨੂੰ ਸਹੀ ਦੱਸਿਆ ਜਾ ਰਿਹਾ ਤਾਂ ਕੋਈ ਇਸ ਦਾ ਵਿਰੋਧ ਕਰ ਰਿਹਾ ਹੈ। ਇਸ ਦੇ ਚੱਲਦਿਆਂ ਹਰਿਆਣਾ 'ਚ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਰਾਹੀ ਭਾਜਪਾ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ ਤੇ ਈਡੀ ਰਾਹੀ ਮਜਬੂਤ ਲੀਡਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਜੋ ਸਰਾਸਰ ਗਲਤ ਹੈ। ਹੁੱਡਾ ਦਾ ਕਹਿਣਾ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਮੰਦਭਾਗੀ ਹੈ ਪਰ ਹੈਰਾਨੀ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਨਵਾਂ ਨਾਅਰਾ ਬਣਾਇਆ ਹੈ- 'ਤੁਸੀਂ ਨਹੀਂ ਦਿੰਦੇ ਚੰਦਾ ਤਾਂ ਭਾਜਪਾ ਦੇਵੇਗੀ ਈਡੀ ਦਾ ਫੰਦਾ'।