ਪੰਜ ਕਿਲੋ ਅਫੀਮ ਸਣੇ ਨਸ਼ਾ ਤਸਕਰ ਪੁਲਿਸ ਨੇ ਕੀਤਾ ਕਾਬੂ - One seized with five kilos of opium - ONE SEIZED WITH FIVE KILOS OF OPIUM
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/21-03-2024/640-480-21040352-thumbnail-16x9-ajf.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 21, 2024, 6:19 PM IST
ਬਠਿੰਡਾ: ਸਮਾਜ ਵਿਰੋਧੀ ਅਨਸਰਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਮੌੜ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਪੰਜ ਕਿਲੋ ਅਫੀਮ ਸਮੇਤ ਗਿਰਫਤਾਰ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡੀਐਸਪੀ ਮੌੜ ਰਾਹੁਲ ਭਾਰਦਵਾਜ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਵੱਲੋਂ ਪਿੰਡ ਧਿੰਗੜ ਤੋਂ ਸੰਦੋਹਾ ਲਿੰਕ ਰੋਡ ਉੱਪਰ ਨਾਕਾਬੰਦੀ ਕੀਤੀ ਹੋਈ ਸੀ। ਪਿੰਡ ਧਿੰਗੜ ਵਾਲੇ ਪਾਸਿਓ ਇੱਕ ਸ਼ੱਕੀ ਵਿਅਕਤੀ ਮੋਢੇ ਤੇ ਪਿੱਠੂ ਬੈਗ ਪਾਈ ਪੈਦਲ ਆ ਰਿਹਾ ਸੀ, ਜਿਸ ਦੀ ਤਲਾਸ਼ੀ ਕਰਨ ਤੇ ਉਸਦੇ ਮੋਢਿਆਂ ਵਿੱਚ ਪਾਏ ਪਿੱਠੂ ਬੈਗ ਵਿੱਚੋਂ 5 ਕਿਲੋ ਅਫੀਮ ਬਰਾਮਦ ਹੋਈ। ਉਹਨਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੂਰਜ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਮੌੜ ਖੁਰਦ ਵੱਜੋਂ ਹੋਈ, ਜਿਸਦੇ ਖਿਲ਼ਾਫ ਐਨ.ਡੀ.ਪੀ.ਐਸ ਐਕਟ ਥਾਣਾ ਮੌੜ ਦਰਜ ਰਜਿਸਟਰ ਕੀਤਾ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।