ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਚੱਲਦੀ ਟਰੇਨ 'ਚ ਯਾਤਰੀ ਦੇ ਵੱਜਿਆ ਪੱਥਰ, ਜ਼ਖਮੀ ਹਾਲਤ 'ਚ ਹਸਪਤਾਲ ਕਰਵਾਇਆ ਭਰਤੀ - Passenger hit by stone - PASSENGER HIT BY STONE
🎬 Watch Now: Feature Video
Published : Jul 19, 2024, 3:00 PM IST
ਸ੍ਰੀ ਫਤਹਿਗੜ੍ਹ ਸਾਹਿਬ: ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਦਿੱਲੀ ਪਠਾਨਕੋਟ ਐਕਸਪ੍ਰੈਸ ਵਿੱਚ ਸਵਾਰ ਵਿਅਕਤੀ ਦੇ ਪੱਥਰ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਘਟਨਾ ਲੁਧਿਆਣਾ ਅਤੇ ਖੰਨਾ ਵਿਚਕਾਰ ਦੋਰਾਹਾ ਰੇਲਵੇ ਸਟੇਸ਼ਨ ਨੇੜੇ ਵਾਪਰੀ ਜਿੱਥੇ ਟ੍ਰੇਨ 'ਤੇ ਪੱਥਰ ਮਾਰੇ ਗਏ। ਇਸ ਦੌਰਾਨ ਇਕ ਪੱਥਰ ਬੋਗੀ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਇੱਕ ਯਾਤਰੀ ਦਾ ਜਾ ਵੱਜਿਆ। ਇਸ ਘਟਨਾ ਵਿੱਚ ਯਾਤਰੀ ਵਰਾਜ ਸਿੰਘ ਜ਼ਖਮੀ ਹੋ ਗਿਆ। ਜਿਸਨੂੰ ਸਰਹਿੰਦ ਰੇਲਵੇ ਸਟੇਸ਼ਨ 'ਤੇ ਉਤਾਰ ਕੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ। ਮਾਮਲੇ ਦੀ ਜਾਂਚ ਕਰ ਰਹੇ ਜੀਆਰਪੀ ਚੌਕੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪੁੱਜੇ। ਜਿਥੇ ਜ਼ਖਮੀ ਯਾਤਰੀ ਯੁਵਰਾਜ ਬੋਲਣ ਦੀ ਹਾਲਤ 'ਚ ਨਹੀਂ ਸੀ, ਉਸ ਦੇ ਚਿਹਰੇ ਉੱਤੇ ਸੱਟ ਵੱਜੀ ਸੀ। ਪੁਲਿਸ ਨੇ ਦੱਸਿਆ ਕਿ ਯੁਵਰਾਜ ਦੇ ਰਿਸ਼ਤੇਦਾਰ ਕਵਲਜੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ । ਉੱਥੇ ਹੀ ਜੀਆਰਪੀ ਥਾਣਾ ਸਰਹਿੰਦ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੰਦੇ ਭਾਰਤ ਟ੍ਰੇਨ ਵਿੱਚ ਵੀ ਪਥਰਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਵੇਲੇ ਸ਼ਰਾਰਤੀ ਅਨਸਰਾਂ ਦਾ ਹੱਥ ਹੋਣ ਦਾ ਖਦਸ਼ਾ ਜਿਤਾਇਆ ਗਿਆ ਸੀ।