ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ ਔਰਤਾਂ 'ਤੇ ਕੀਤੀ ਛਾਪੇਮਾਰੀ - SEX RACKET BURST - SEX RACKET BURST
🎬 Watch Now: Feature Video


Published : Sep 13, 2024, 10:05 AM IST
ਪਠਾਨਕੋਟ: ਆਏ ਦਿਨ ਪੰਜਾਬ ਵਿੱਚ ਵੱਖ-ਵੱਖ ਜਗ੍ਹਾ 'ਤੇ ਦੇਹ ਵਪਾਰ ਦੇ ਧੰਦੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਕੁਝ ਪਠਾਨਕੋਟ ਦੇ ਡਾਕੀ ਇਲਾਕੇ ਵਿੱਚ ਵੀ ਵੇਖਣ ਨੂੰ ਮਿਲਿਆ ਜਿੱਥੇ ਇੱਕ ਔਰਤ ਵੱਲੋਂ ਸਰੇਆਮ ਆਪਣੇ ਘਰ ਦੇ ਵਿੱਚ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ ਜਿਸ ਦੀ ਸ਼ਿਕਾਇਤ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮੌਕੇ 'ਤੇ ਛਾਪੇਮਾਰੀ ਕਰ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਇੱਕ ਹੋਰ ਮਹਿਲਾ ਨੂੰ ਕਾਬੂ ਕੀਤਾ ਅਤੇ ਮੌਕੇ ਤੋਂ 15 ਮਰਦਾਂ ਨੂੰ ਵੀ ਗ੍ਰਿਫਤਾਰ ਕਰ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਦ ਡੀਐਸਪੀ ਪਠਾਨਕੋਟ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਕੋਲ ਸ਼ਿਕਾਇਤਾਂ ਆ ਰਹੀਆਂ ਸੀ ਕਿ ਸ਼ਹਿਰ ਦੇ ਡਾਕੀ ਇਲਾਕੇ ਵਿਖੇ ਕੁਝ ਔਰਤਾਂ ਵੱਲੋਂ ਦੇਹ ਵਪਾਰ ਦਾ ਧੰਦਾ ਕੀਤਾ ਜਾ ਰਿਹਾ ਹੈ ਅਤੇ ਬੀਤੀ ਰਾਤ ਵੀ ਅਜਿਹੀ ਹੀ ਇੱਕ ਸ਼ਿਕਾਇਤ ਮਿਲੀ ਜਿਸ ਦੇ ਚਲਦੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਦੋ ਔਰਤਾਂ ਸਮੇਤ 15 ਮੁੰਡਿਆਂ ਨੂੰ ਕਾਬੂ ਕੀਤਾ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।