ਪਾਬੰਦੀ ਦੇ ਬਾਵਜੂਦ ਚੱਲ ਰਹੀ ਨਜਾਇਜ਼ ਮਾਈਨਿੰਗ !, ਰਾਵੀ ਦਰਿਆ 'ਚ ਪੁਲਿਸ ਤੇ ਮਾਈਨਿੰਗ ਵਿਭਾਗ ਦਾ ਐਕਸ਼ਨ - ILLEGAL MINERS
🎬 Watch Now: Feature Video


Published : Feb 25, 2025, 7:03 PM IST
ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਮਾਈਨਿੰਗ 'ਤੇ ਪਾਬੰਦੀ ਦੇ ਬਾਵਜੂਦ ਜ਼ਿਲ੍ਹਾ ਪਠਾਨਕੋਟ 'ਚ ਮਾਈਨਿੰਗ ਮਾਫੀਆ ਵੱਲੋਂ ਲਗਾਤਾਰ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਇਨ੍ਹਾਂ ਲੋਕਾਂ 'ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਇਸ ਦੇ ਬਾਵਜੂਦ ਇਹ ਲੋਕ ਨਜਾਇਜ਼ ਮਾਈਨਿੰਗ ਬੰਦ ਨਹੀਂ ਕਰ ਰਹੇ। ਇਸ ਕਾਰਨ ਅੱਜ ਇਕ ਵਾਰ ਫਿਰ ਮਾਈਨਿੰਗ ਵਿਭਾਗ ਅਤੇ ਪੁਲਿਸ ਨੇ ਗੁਪਤ ਸੂਚਨਾ ਮਿਲਣ 'ਤੇ ਰਾਵੀ ਦਰਿਆ 'ਚ ਕੀੜੀ ਨੇੜੇ ਛਾਪੇਮਾਰੀ ਕੀਤੀ ਤਾਂ ਪਤਾ ਲੱਗਾ ਕਿ ਉੱਥੇ ਕੁਝ ਵਿਅਕਤੀਆਂ ਵੱਲੋਂ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਦੋ ਟਰੈਕਟਰ ਟਰਾਲੀਆਂ ਭਰੀਆਂ ਜਾ ਰਹੀਆਂ ਸਨ, ਜੋ ਡਰਾਈਵਰ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਦੋਂ ਕਿ ਦੋਵੇਂ ਟਰੈਕਟਰ ਟਰਾਲੀਆਂ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਫ਼ਸਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਨ੍ਹਾਂ ਵੱਲੋਂ ਟਰੈਕਟਰ ਟਰਾਲੀਆਂ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ।