ਪਟਿਆਲਾ ਪੁਲਿਸ ਵੱਲੋਂ ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਦੋ ਭਗੌੜੇ ਕਾਬੂ - TWO FUGITIVES ARRESTED
🎬 Watch Now: Feature Video


Published : Nov 12, 2024, 9:00 PM IST
ਪਟਿਆਲਾ : ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਦੋ ਭਗੌੜੇ ਪਟਿਆਲਾ ਪੁਲਿਸ ਵੱਲੋਂ ਕਾਬੂ ਕੀਤੇ ਹਨ। ਜਿਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਖਿਲਾਫ ਦਿੱਲੀ ਅਤੇ ਯੂ.ਪੀ ਸਟੇਟਾਂ ਵਿੱਚ ਲੁੱਟਾਂ-ਖੋਹਾਂ ਕਰਨ ਸਬੰਧੀ ਵਾਰਦਾਤਾਂ ਦੇ ਪਹਿਲਾ ਵੀ ਕਈ ਮੁਕੱਦਮੇ ਦਰਜ ਹਨ। ਜੋ ਵਿਅਕਤੀ ਇਨ੍ਹਾਂ ਮੁਕੱਦਮਿਆਂ ਵਿੱਚ ਭਗੌੜੇ ਵੀ ਹਨ। ਜਿਨ੍ਹਾਂ ਨੇ ਪੰਜਾਬ ਸਟੇਟ ਵਿੱਚ ਵੀ ਆਪਣੇ ਸਾਥੀ ਗੈਂਗ ਮੈਂਬਰਾਂ ਨਾਲ ਰਲ ਕੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੋਇਆ ਹੈ। ਜੋ ਹੁਣ ਵੀ ਇਹ ਵਿਅਕਤੀ ਕਿਸੇ ਵੱਡੀ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ। ਇਨ੍ਹਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 2 ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 3 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।