ਪਟਿਆਲਾ ਪੁਲਿਸ ਵੱਲੋਂ ਚਲਾਇਆ ਗਿਆ ਆਪਰੇਸ਼ਨ CASO, ਐਨਡੀਪੀਐਸ ਐਕਟ ਦੇ ਤਹਿਤ 9 ਕੇਸ ਦਰਜ - Police conducted CASO operation - POLICE CONDUCTED CASO OPERATION
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/18-06-2024/640-480-21734647-75-21734647-1718675579901.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jun 18, 2024, 7:46 AM IST
ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣ ਦੇ ਲਈ ਆਪ੍ਰੇਸ਼ਨ ਕਾਸੋ ਤਹਿਤ ਪਟਿਆਲਾ ਦੇ ਪਿੰਡ ਕਲਿਆਣ ਵਿੱਚ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਘਰਾਂ ਦੀ ਤਲਾਸ਼ੀ ਲਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਰੁਣ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਤੋਂ ਕਾਸੋ ਅਪਰੇਸ਼ਨ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੂੰ ਸਫਲਤਾ ਮਿਲੀ ਹੈ ਅਤੇ ਐਨਡੀਪੀਐਸ ਐਕਟ ਦੇ ਤਹਿਤ 9 ਕੇਸ ਵੀ ਦਰਜ ਕੀਤੇ ਗਏ ਹਨ। ਐਸਐਸਪੀ ਸ਼ਰਮਾ ਨੇ ਕਿਹਾ ਕਿ ਜਿੱਥੇ ਸਾਡਾ ਉਦੇਸ਼ ਨਸ਼ਾ ਤਸਕਰਾਂ ਨੂੰ ਫੜਨਾ ਅਤੇ ਨਸ਼ਾ ਤਸਕਰੀ ਨੂੰ ਰੋਕਣਾ ਹੈ, ਉੱਥੇ ਹੀ ਅਸੀਂ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਕੰਮ ਕਰ ਰਹੇ ਹਾਂ।