ਗਿੱਦੜਬਾਹਾ 'ਚ ਵੋਟਰਾਂ ਨੂੰ ਪੈਸੇ ਵੰਡਣ ਜਾ ਰਹੇ 3 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ - GIDDERBAHA BY ELECTION
🎬 Watch Now: Feature Video


Published : Nov 20, 2024, 7:46 AM IST
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੀਆਂ ਜ਼ਿਮਨੀ ਚੋਣਾਂ 'ਚ ਪ੍ਰਚਾਰ ਲਈ ਸਿਆਸੀ ਪਾਰਟੀਆਂ ਨੇ ਆਪਣੀ ਸਾਰੀ ਤਾਕਤ ਲਗਾ ਦਿੱਤੀ। ਵੋਟਰਾਂ ਨੂੰ ਭਰਮਾਉਣ ਲਈ ਉਨ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਗਿੱਦੜਬਾਹਾ ਤੋਂ ਮਾਮਲਾ ਸਾਹਮਣੇ ਆਇਆ ਹੇ, ਜਿਥੇ ਵੋਟਰਾਂ ਨੂੰ ਪੈਸੇ ਦਾ ਲਾਲਚ ਦਿੱਤਾ ਜਾ ਰਿਹਾ ਹੈ। ਇਸ ਮਾਮਲੇ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਬਰਮਾਦ ਕੀਤੇ ਹਨ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਪੁਲਿਸ ਨਾਕੇ ਦੌਰਾਨ ਪਹਿਲਾਂ ਇੱਕ ਵਿਅਕਤੀ ਨੂੰ ਇੱਕ ਲੱਖ ਰੁਪਏ ਨਾਲ ਕਾਬੂ ਕੀਤਾ ਗਿਆ ਤੇ ਬਾਅਦ 'ਚ ਦੋ ਹੋਰ ਵਿਅਕਤੀਆਂ ਨੂੰ ਦੋ ਲੱਖ ਨਾਲ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਉਕਤ ਕਾਬੂ ਕੀਤੇ ਵਿਅਕਤੀਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਪੈਸੇ ਹੋਣ ਦੀ ਗੱਲ ਆਖੀ ਹੈ। ਜਿਸ ਤੋਂ ਬਾਅਦ ਪੁਲਿਸ ਬਣਦੀ ਕਾਰਵਾਈ ਅਮਲ 'ਚ ਲਿਆ ਰਹੀ ਹੈ।