ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ, ਕਿਹਾ- ਸ਼ਰਾਰਤੀ ਅਨਸਰਾਂ ਖਿਲਾਫ ਰੱਖੀ ਜਾ ਰਹੀ ਹੈ ਨਜ਼ਰ - Ludhiana News

By ETV Bharat Punjabi Team

Published : Jun 6, 2024, 1:40 PM IST

thumbnail
ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ (ETV Bharat Reporter)

ਘੱਲੂਕਾਰਾ ਦਿਵਸ ਨੂੰ ਲੈ ਕੇ ਸਿਰਫ ਲੁਧਿਆਣਾ ਹੀ ਨਹੀਂ ਸਗੋਂ ਲੁਧਿਆਣਾ ਦੇ ਆਊਟਰ ਇਲਾਕਿਆਂ ਦੇ ਵਿੱਚ ਵੀ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ ਹੈ ਅਤੇ ਲਗਾਤਾਰ ਗੱਡੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਝਾਂਡੇ ਦੇ ਕੋਲ ਪੁਲਿਸ ਵੱਲੋਂ ਵੱਡਾ ਨਾਕਾ ਲਗਾ ਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਖਾਸ ਤੌਰ ਤੇ ਜਿਹੜੇ ਸ਼ੱਕੀ ਲੱਗਦੇ ਹਨ ਉਹਨਾਂ ਤੋਂ ਪੁੱਛਗਿਛ ਵੀ ਕੀਤੀ ਜਾ ਰਹੀ ਹੈ ਪੂਰੇ ਪੰਜਾਬ ਭਰ ਦੇ ਵਿੱਚ ਅੱਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਤਹਿਤ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਐਸਐਚਓ ਪਰਮਵੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਕਿਸੇ ਸ਼ੱਕੀ ਨੂੰ ਹਿਰਾਸਤ ਦੇ ਵਿੱਚ ਨਹੀਂ ਲਿਆ ਗਿਆ ਹੈ ਪਰ ਅਸੀਂ ਡੁੰਘਾਈ ਦੇ ਨਾਲ ਹਰ ਆਉਣ ਜਾਣ ਵਾਲੇ ਨੂੰ ਚੈੱਕ ਕਰ ਰਹੇ ਹਨ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.