ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੂਰਬ ਮੌਕੇ ਸਜਾਇਆ ਨਗਰ ਕੀਰਤਨ - Supernatural Nagar Kirtan Amritsar - SUPERNATURAL NAGAR KIRTAN AMRITSAR
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/27-04-2024/640-480-21332599-thumbnail-16x9-cbjc.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Apr 27, 2024, 10:32 PM IST
ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਜਰਨਲ ਸਕੱਤਰ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਵੱਖ ਵੱਖ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਦੇ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।