1984 ਦੇ ਕਤਲ ਹੋਏ ਸ਼ਹੀਦਾਂ ਦੀ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕੀਤੀ ਗਈ ਅਰਦਾਸ - MARTYRS KILLED IN 1984
🎬 Watch Now: Feature Video
Published : Nov 2, 2024, 12:36 PM IST
ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੀ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਭਾਈ ਪਿੰਦਰਪਾਲ ਜੀ ਨੇ ਕਿਹਾ ਕਿ ਨਵੰਬਰ 1984 ਦੇ ਵਿੱਚ ਹੋਇਆ ਕਤਲੇਆਮ ਕਦੇ ਵੀ ਨਹੀਂ ਭੁੱਲਾਇਆ ਜਾ ਸਕਦਾ। ਇਹ ਉਹ ਕਲੰਕ ਹੈ ਜਿਹੜਾ ਕਦੇ ਮਿਟ ਨਹੀਂ ਸਕਦਾ। ਇਸ ਮੌਕੇ 'ਤੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕੀਤਾ।