ਪ੍ਰੇਮ ਸਿੰਘ ਚੰਦੂਮਾਜਰਾ ਦਾ ਪੰਜਾਬ ਸਰਕਾਰ ਉੱਤੇ ਤੰਜ, ਕਿਹਾ- ਕੇਂਦਰ ਨਾਲ ਮਿਲ ਕੇ ਮੰਡੀ ਸਿਸਟਮ ਖਤਮ ਕਰਨ ਵੱਲ ਤੁਰੀ ਸੂਬਾ ਸਰਕਾਰ - Pb government want end mandi system - PB GOVERNMENT WANT END MANDI SYSTEM
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/04-04-2024/640-480-21142040-406-21142040-1712193950128.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Apr 4, 2024, 7:16 AM IST
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੰਭਾਲਣ ਦੀ ਬਜਾਏ ਕੇਜਰੀਵਾਲ ਨੂੰ ਸੰਭਾਲਣ ਵਿੱਚ ਲੱਗੇ ਹੋਏ ਹਨ। ਇਹ ਕਹਿਣਾ ਸੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਉਹ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਸਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸਾਖੀ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੰਡੀਆਂ ਨੂੰ ਮਰਜ ਕਰਕੇ ਕਿਸਾਨਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਜਿਸ ਦਾ ਨੁਕਸਾਨ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਉਹਨਾਂ ਨੇ ਸ਼ਰਾਬ ਘੁਟਾਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਦਿੱਲੀ ਦੀ ਤਰਜ ਉੱਤੇ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਸ਼ਰਾਬ ਨੀਤੀ ਤਿਆਰ ਕੀਤੀ ਸੀ ਪਰ ਪੰਜਾਬ ਦੇ ਲੀਡਰਾਂ ਉੱਤੇ ਇਸ ਬਾਬਤ ਕਾਰਵਾਈ ਨਾ ਹੋਣ ਕਰਕੇ ਲੋਕਾਂ ਵਿੱਚ ਚਰਚਾ ਬਣੀ ਹੋਈ ਹੈ। ਉਹਨਾਂ ਕਿਹਾ ਦਿੱਲੀ ਵਿੱਚ ਵਿਰੋਧੀ ਧਿਰ ਅਤੇ ਆਪ ਦਾ ਦੋਹਰਾ ਚਿਹਰਾ ਬੇਨਕਾਬ ਹੋ ਗਿਆ ਹੈ। ਸਾਰੇ ਲੀਡਰ ਇਕ ਹੀ ਸਟੇਜ ਉੱਤੇ ਇਕੱਠੇ ਬੈਠੇ ਸਨ।