ਕਾਂਗਰਸ ਨੂੰ ਲੱਗਾ ਜਬਰਦਸਤ ਝਟਕਾ, ਅਜਨਾਲ਼ਾ ਦੇ ਸਾਬਕਾ ਪ੍ਰਧਾਨ ਸ਼ਾਹ ਪਰਿਵਾਰ ਆਪਣੇ ਪਰਿਵਾਰ ਸਮੇਤ 'ਆਪ' 'ਚ ਸ਼ਾਮਿਲ - joined Aam Aadmi Party - JOINED AAM AADMI PARTY
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/01-05-2024/640-480-21361705-thumbnail-16x9-sd.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : May 1, 2024, 9:23 PM IST
|Updated : May 1, 2024, 9:52 PM IST
ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਜਨਾਲਾ ਅੰਦਰ ਚੰਗਾ ਅਸਰ ਰਸੂਕ ਰੱਖਣ ਵਾਲੇ ਵੱਡਾ ਨਾਮੀ ਪਰਿਵਾਰ ਸਾਬਕਾ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭੁਪਿੰਦਰ ਕੌਰ ਸ਼ਾਹ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜਿਨਾਂ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਨੂੰ ਵੱਡਾ ਬੱਲ ਮਿਲਿਆ ਹੈ ਅਜਨਾਲਾ ਹਲਕੇ ਦੇ ਨਾਮੀ ਪਰਿਵਾਰ ਸ਼ਾਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਦਾ ਉਹ ਸੁਆਗਤ ਕਰਦੇ ਹਨ। ਇਸ ਮੌਕੇ ਤੇ ਭੁਪਿੰਦਰ ਕੌਰ ਸ਼ਾਹ ਅਤੇ ਆਈ ਪੀ ਸ਼ਾਹ ਨੇ ਕਿਹਾ ਕਿ ਅਸੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਵਿਕਾਸ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿੱਤ ਹਾਸਲ ਕਰਵਾਉਣਗੇ।