ਸੜਕ ਹਾਦਸੇ 'ਚ ਮਾਰੇ ਗਏ ਕਿਸਾਨ ਨੂੰ ਇਨਸਾਫ਼ ਦਵਾਉਣ ਲਈ ਕਿਸਾਨਾਂ ਨੇ ਕੀਤਾ ਵੱਡਾ ਐਲਾਨ - PC KISAN UNION SIDHUPUR
🎬 Watch Now: Feature Video


Published : Feb 15, 2025, 10:12 PM IST
ਸ੍ਰੀ ਫਤਿਹਗੜ੍ਹ ਸਾਹਿਬ: ਸੜਕ ਹਾਦਸੇ 'ਚ ਮਾਰੇ ਗਏ ਕਿਸਾਨ ਨੂੰ ਇਨਸਾਫ਼ ਦਵਾਉਣ ਲਈ ਬੱਚਤ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਮ੍ਰਿਤਕ ਕਿਸਾਨ ਚਰਨਜੀਤ ਸਿੰਘ ਨੂੰ ਇਨਸਾਫ ਦਵਾਉਣ ਲਈ 16 ਫਰਵਰੀ ਨੂੰ ਮਾਧੋਪੁਰ ਚੌਂਕ ਵਿੱਚ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਖਜਾਨਚੀ ਚਰਨਜੀਤ ਸਿੰਘ ਕਾਲਾ ਜੋ ਕਿ ਮੋਰਚੇ ਵਿੱਚ ਲਗਾਤਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਹਾਜ਼ਰੀ ਭਰ ਰਹੇ ਸਨ। ਅਚਾਨਕ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਉਹ ਹਾਦਸਾ ਦਾ ਸ਼ਿਕਾਰ ਹੋ ਗਏ ਅਤੇ ਇਲਾਜ ਅਧੀਨ ਚਰਨਜੀਤ ਸਿੰਘ ਦੀ ਮੌਤ ਹੋ ਗਈ। ਅਸੀਂ ਇਸ ਸਬੰਧੀ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਲਾਇਆ ਗਿਆ ਸੀ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰਿਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ, ਪਰ ਅਜੇ ਤਕ ਕੁਝ ਨਹੀਂ ਮਿਲਿਆ ਹੈ।