ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਇਕੱਠ ਨੇ ਰਾਜਵਿੰਦਰ ਸਿੰਘ ਧਰਮਕੋਟ ਦੀ ਜਿੱਤ ਬਣਾਈ ਯਕੀਨੀ - SAD leader Ranwinder Singh - SAD LEADER RANWINDER SINGH
🎬 Watch Now: Feature Video
Published : May 6, 2024, 4:53 PM IST
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਵੱਲੋਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਈ ਪਿੰਡਾਂ ਵਿੱਚ ਆਪਣਾ ਤੂਫਾਨੀ ਦੌਰਾ ਕੀਤਾ ਜਿੱਥੇ ਵੋਟਰਾਂ ਵੱਲੋਂ ਭਾਰੀ ਮਾਨ ਸਨਮਾਨ ਅਤੇ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰਾਮੂਵਾਲਾ ਕਲਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦੇ ਗ੍ਰਹਿ ਵਿਖੇ ਰੱਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਕੇ ਅੱਜ ਦੇ ਪ੍ਰੋਗਰਾਮਾਂ ਦਾ ਆਗਾਜ਼ ਕੀਤਾ। ਇਸ ਮੌਕੇ ਉੱਤੇ ਭਰਮੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਅੱਜ ਲੋੜ ਹੈ ਖੇਤਰੀ ਪਾਰਟੀ ਨੂੰ ਬਚਾਉਣ ਦੀ ਜੇਕਰ ਤੁਸੀਂ ਮੈਨੂੰ ਵੱਡੀ ਲੀਡ ਨਾਲ ਜਿੱਤਾ ਕੇ ਭੇਜਦੇ ਹੋ ਤਾਂ ਤੁਹਾਡਾ ਨਿਮਾਣਾ ਬੱਚਾ ਇਸ ਇਲਾਕੇ ਲਈ ਦਿਨ-ਰਾਤ ਮਿਹਨਤ ਕਰਕੇ ਵੱਡੇ ਪ੍ਰੋਜੈਕਟ ਲੈ ਕੇ ਆਵੇਗਾ। ਜਿਸ ਨਾਲਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।